Sri Guru Granth Sahib Ji

Ang 49

翻訳を変更

1 ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥

2 ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥੨॥

3 ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥

4 ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥

5 ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥

6 ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥੩॥

7 ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥

8 ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥

9 ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥

10 ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥੪॥੧੮॥੮੮॥

11 ਸਿਰੀਰਾਗੁ ਮਹਲਾ ੫ ॥

12 ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥

13 ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥

14 ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥੧॥

15 ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥

16 ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥੧॥ ਰਹਾਉ ॥

17 ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥

18 ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥

19 ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥

20 ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥

21 ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥

22 ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥੩॥

23 ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥

24 ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥

25 ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥੪॥੧੯॥੮੯॥

26 ਸਿਰੀਰਾਗੁ ਮਹਲਾ ੫ ॥

27 ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥

28 ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥

29 ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥

30 ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥੧॥

31 ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥

32 ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥ ਰਹਾਉ ॥

33 ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥

34 ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥

35 ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥

36 ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥

37 ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥

38 ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥

39 ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥

40 ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥੩॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告