Sri Guru Granth Sahib Ji

Ang 496

翻訳を変更

1 ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥

2 ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥

3 ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥

4 ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥

5 ਗੂਜਰੀ ਮਹਲਾ ੫ ॥

6 ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥

7 ਸੋ ਹਰਿ ਹਰਿ ਤੁਮੑ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥

8 ਪੂਤਾ ਮਾਤਾ ਕੀ ਆਸੀਸ ॥

9 ਨਿਮਖ ਨ ਬਿਸਰਉ ਤੁਮੑ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥

10 ਸਤਿਗੁਰੁ ਤੁਮੑ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥

11 ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥

12 ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥

13 ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥

14 ਭਵਰੁ ਤੁਮੑਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥

15 ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥

16 ਗੂਜਰੀ ਮਹਲਾ ੫ ॥

17 ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥

18 ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥

19 ਸਿਆਨਪ ਕਾਹੂ ਕਾਮਿ ਨ ਆਤ ॥

20 ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥

21 ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥

22 ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥

23 ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥

24 ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥

25 ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥

26 ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥

27 ਗੂਜਰੀ ਮਹਲਾ ੫ ॥

28 ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥

29 ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥

30 ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥

31 ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥

32 ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥

33 ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥

34 ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥

35 ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥

36 ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告