Sri Guru Granth Sahib Ji

Ang 576

翻訳を変更

1 ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥

2 ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥

3 ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥

4 ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥

5 ਦੇਹ ਕੰਚਨ ਜੀਨੁ ਸੁਵਿਨਾ ਰਾਮ ॥

6 ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥

7 ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥

8 ਗੁਰਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥

9 ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥

10 ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥

11 ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥

12 ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥

13 ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥

14 ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥

15 ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥

16 ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥

17 ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥

18 ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥

19 ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥

20 ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥

21 ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥

22 ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥

23 ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ॥

24 ੴ ਸਤਿਗੁਰ ਪ੍ਰਸਾਦਿ ॥

25 ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥

26 ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥

27 ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥

28 ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥

29 ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥

30 ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥

31 ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥

32 ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥

33 ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥

34 ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥

35 ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告