Sri Guru Granth Sahib Ji

Ang 61

翻訳を変更

1 ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥

2 ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥

3 ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥

4 ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥

5 ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥

6 ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥

7 ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥

8 ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥

9 ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥

10 ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥

11 ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥

12 ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥

13 ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥

14 ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥

15 ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥

16 ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥

17 ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥

18 ਸਿਰੀਰਾਗੁ ਮਹਲਾ ੧ ॥

19 ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥

20 ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥

21 ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥

22 ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥

23 ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥

24 ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥

25 ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥

26 ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥

27 ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥

28 ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥

29 ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥

30 ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥

31 ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥

32 ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥

33 ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥

34 ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥

35 ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥੫॥

36 ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥

37 ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥

38 ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥

39 ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥

40 ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥

41 ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告