Sri Guru Granth Sahib Ji

Ang 658

翻訳を変更

1 ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥

2 ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥

3 ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋੁਗਵੈ ਸੋਈ ॥

4 ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥

5 ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥

6 ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥

7 ਮਾਧਵੇ ਜਾਨਤ ਹਹੁ ਜੈਸੀ ਤੈਸੀ ॥

8 ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥

9 ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥

10 ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥

11 ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥

12 ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥

13 ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥

14 ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

15 ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥

16 ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥

17 ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥

18 ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥

19 ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥

20 ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥

21 ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥

22 ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

23 ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥

24 ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥

25 ਹਰਿ ਹਰਿ ਹਰਿ ਨ ਜਪਹਿ ਰਸਨਾ ॥

26 ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥

27 ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥

28 ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥

29 ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥

30 ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥

31 ਜਉ ਤੁਮ ਗਿਰਿਵਰ ਤਉ ਹਮ ਮੋਰਾ ॥

32 ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥

33 ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥

34 ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥

35 ਜਉ ਤੁਮ ਦੀਵਰਾ ਤਉ ਹਮ ਬਾਤੀ ॥

36 ਜਉ ਤੁਮ ਤੀਰਥ ਤਉ ਹਮ ਜਾਤੀ ॥੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告