Ang 672
1 ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥
2 ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥
3 ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
4 ਧਨਾਸਰੀ ਮਹਲਾ ੫ ॥
5 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥
6 ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥
7 ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥
8 ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
9 ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥
10 ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥
11 ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥
12 ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥
13 ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥
14 ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
15 ਧਨਾਸਰੀ ਮਃ ੫ ॥
16 ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥
17 ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥
18 ਜਾ ਕਉ ਆਇਓ ਏਕੁ ਰਸਾ ॥
19 ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥
20 ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥
21 ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥
22 ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥
23 ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥੩॥
24 ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥
25 ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋੁਪਾਲਾ ॥੪॥੭॥
26 ਧਨਾਸਰੀ ਮਹਲਾ ੫ ॥
27 ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜੑਾਯਾ ॥
28 ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥
29 ਹਮਰੇ ਪ੍ਰਾਨ ਗੁਪਾਲ ਗੋਬਿੰਦ ॥
30 ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥
31 ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥
32 ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥
33 ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥
34 ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥
35 ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲੑਾ ॥
36 ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲੑਾ ॥੪॥੮॥