Sri Guru Granth Sahib Ji

Ang 732

翻訳を変更

1 ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥

2 ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥

3 ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥

4 ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥

5 ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥

6 ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥

7 ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥

8 ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥

9 ਸੂਹੀ ਮਹਲਾ ੪ ॥

10 ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥

11 ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥

12 ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥

13 ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥

14 ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥

15 ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥

16 ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥

17 ਹਉਮੈ ਬਿਆਪਿਆ ਸਬਦੁ ਨ ਚੀਨੑੈ ਫਿਰਿ ਫਿਰਿ ਜੂਨੀ ਆਵੈ ॥੩॥

18 ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥

19 ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥

20 ਸੂਹੀ ਮਹਲਾ ੪ ਘਰੁ ੨ ॥

21 ੴ ਸਤਿਗੁਰ ਪ੍ਰਸਾਦਿ ॥

22 ਗੁਰਮਤਿ ਨਗਰੀ ਖੋਜਿ ਖੋਜਾਈ ॥

23 ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

24 ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥

25 ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥

26 ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥

27 ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥

28 ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥

29 ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥

30 ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥

31 ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

32 ਸੂਹੀ ਮਹਲਾ ੪ ॥

33 ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥

34 ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥੧॥

35 ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥

36 ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥

37 ਹਰਿ ਰੰਗ ਕਉ ਲੋਚੈ ਸਭੁ ਕੋਈ ॥

38 ਗੁਰਮੁਖਿ ਰੰਗੁ ਚਲੂਲਾ ਹੋਈ ॥੨॥

39 ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. バージョン: Shabad OS database v5.0.0-next.0. 出典

Sri Guru Granth Sahib Ji, 1,430 Angs in Gurmukhi.

Shabad OSはこのグルムキーをパブリックドメインと位置づけています。これはそのボランティアの見解であり、法的または宗教的な裁定ではありません。SGPC、アカール・タクト、そのほかのシク教の団体はこのアプリを審査も承認もしておらず、シク教の機関によるものでもありません。礼拝やパートには、サループ、またはご自身のサンガトが信頼する出典に従ってください。

この出典の利用条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

ここに記載の出典をもとに、読書と学習のために表示しています。EveryAppはどのテキストも認証していません。重要なことについては、印刷された版で確認するか、その伝統の指導者に尋ねてください。

本文の誤りを報告権利に関する懸念を報告