Ang 770
1 ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥
2 ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥
3 ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥
4 ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥
5 ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥
6 ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥
7 ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥
8 ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥
9 ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥
10 ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥
11 ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥
12 ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥
13 ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥
14 ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥
15 ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥
16 ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥
17 ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥
18 ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥
19 ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥
20 ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥
21 ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥
22 ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥
23 ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥
24 ਸੂਹੀ ਮਹਲਾ ੩ ॥
25 ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥
26 ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥
27 ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥
28 ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥
29 ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥
30 ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥
31 ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥
32 ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥
33 ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥
34 ਜਿਨੑ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥