Ang 844
1 ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥
2 ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥
3 ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥
4 ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥
5 ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥
6 ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥
7 ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥
8 ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥
9 ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥
10 ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥
11 ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥
12 ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥
13 ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥
14 ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥
15 ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥
16 ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥
17 ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥
18 ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥
19 ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥
20 ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥
21 ਛੰਤ ਬਿਲਾਵਲੁ ਮਹਲਾ ੪ ਮੰਗਲ ॥
22 ੴ ਸਤਿਗੁਰ ਪ੍ਰਸਾਦਿ ॥
23 ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥
24 ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥
25 ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥
26 ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥
27 ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥
28 ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥
29 ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥
30 ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥
31 ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥
32 ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥
33 ਜਿਨ ਮਾਣਸ ਜਨਮਿ ਨ ਪਾਇਆ ਤਿਨੑ ਭਾਗੁ ਮੰਦੇਰਾ ਰਾਮ ॥
34 ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥
35 ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥