Ang 864
1 ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥
2 ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥
3 ਗੋਂਡ ਮਹਲਾ ੫ ॥
4 ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥
5 ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥
6 ਗੁਰ ਕੇ ਚਰਨ ਰਿਦੈ ਲੈ ਧਾਰਉ ॥
7 ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥
8 ਮਤ ਕੋ ਭਰਮਿ ਭੁਲੈ ਸੰਸਾਰਿ ॥
9 ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥
10 ਭੂਲੇ ਕਉ ਗੁਰਿ ਮਾਰਗਿ ਪਾਇਆ ॥
11 ਅਵਰ ਤਿਆਗਿ ਹਰਿ ਭਗਤੀ ਲਾਇਆ ॥
12 ਜਨਮ ਮਰਨ ਕੀ ਤ੍ਰਾਸ ਮਿਟਾਈ ॥
13 ਗੁਰ ਪੂਰੇ ਕੀ ਬੇਅੰਤ ਵਡਾਈ ॥੨॥
14 ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥
15 ਅੰਧਕਾਰ ਮਹਿ ਭਇਆ ਪ੍ਰਗਾਸ ॥
16 ਜਿਨਿ ਕੀਆ ਸੋ ਗੁਰ ਤੇ ਜਾਨਿਆ ॥
17 ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥
18 ਗੁਰੁ ਕਰਤਾ ਗੁਰੁ ਕਰਣੈ ਜੋਗੁ ॥
19 ਗੁਰੁ ਪਰਮੇਸਰੁ ਹੈ ਭੀ ਹੋਗੁ ॥
20 ਕਹੁ ਨਾਨਕ ਪ੍ਰਭਿ ਇਹੈ ਜਨਾਈ ॥
21 ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥
22 ਗੋਂਡ ਮਹਲਾ ੫ ॥
23 ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥
24 ਗੁਰੂ ਬਿਨਾ ਮੈ ਨਾਹੀ ਹੋਰ ॥
25 ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥
26 ਜਾ ਕੀ ਕੋਇ ਨ ਮੇਟੈ ਦਾਤਿ ॥੧॥
27 ਗੁਰੁ ਪਰਮੇਸਰੁ ਏਕੋ ਜਾਣੁ ॥
28 ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥
29 ਗੁਰ ਚਰਣੀ ਜਾ ਕਾ ਮਨੁ ਲਾਗੈ ॥
30 ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥
31 ਗੁਰ ਕੀ ਸੇਵਾ ਪਾਏ ਮਾਨੁ ॥
32 ਗੁਰ ਊਪਰਿ ਸਦਾ ਕੁਰਬਾਨੁ ॥੨॥
33 ਗੁਰ ਕਾ ਦਰਸਨੁ ਦੇਖਿ ਨਿਹਾਲ ॥
34 ਗੁਰ ਕੇ ਸੇਵਕ ਕੀ ਪੂਰਨ ਘਾਲ ॥
35 ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥
36 ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥
37 ਗੁਰ ਕੀ ਮਹਿਮਾ ਕਥਨੁ ਨ ਜਾਇ ॥
38 ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥
39 ਕਹੁ ਨਾਨਕ ਜਾ ਕੇ ਪੂਰੇ ਭਾਗ ॥
40 ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥
41 ਗੋਂਡ ਮਹਲਾ ੫ ॥
42 ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥
43 ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥
44 ਗੁਰੁ ਮੇਰਾ ਦੇਉ ਅਲਖ ਅਭੇਉ ॥
45 ਸਰਬ ਪੂਜ ਚਰਨ ਗੁਰ ਸੇਉ ॥੧॥
46 ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥
47 ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥
48 ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥
49 ਗੁਰੁ ਗੋਪਾਲੁ ਪੁਰਖੁ ਭਗਵਾਨੁ ॥
50 ਗੁਰ ਕੀ ਸਰਣਿ ਰਹਉ ਕਰ ਜੋਰਿ ॥
51 ਗੁਰੂ ਬਿਨਾ ਮੈ ਨਾਹੀ ਹੋਰੁ ॥੨॥
52 ਗੁਰੁ ਬੋਹਿਥੁ ਤਾਰੇ ਭਵ ਪਾਰਿ ॥
53 ਗੁਰ ਸੇਵਾ ਜਮ ਤੇ ਛੁਟਕਾਰਿ ॥
54 ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥
55 ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥
56 ਗੁਰੁ ਪੂਰਾ ਪਾਈਐ ਵਡਭਾਗੀ ॥
57 ਗੁਰ ਕੀ ਸੇਵਾ ਦੂਖੁ ਨ ਲਾਗੀ ॥
58 ਗੁਰ ਕਾ ਸਬਦੁ ਨ ਮੇਟੈ ਕੋਇ ॥
59 ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥