Ang 1013
1 ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥
2 ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥
3 ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥
4 ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥੩॥
5 ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥
6 ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥
7 ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥
8 ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥੪॥
9 ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥
10 ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥
11 ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥
12 ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥੫॥
13 ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥
14 ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥
15 ਸਿਖ ਕਰੇ ਕਰਿ ਸਬਦੁ ਨ ਚੀਨੈ ਲੰਪਟੁ ਹੈ ਬਾਜਾਰੀ ॥
16 ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥੬॥
17 ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥
18 ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥
19 ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥
20 ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥੭॥
21 ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥
22 ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥
23 ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥
24 ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥੮॥
25 ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥
26 ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥
27 ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥
28 ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥
29 ਮਾਰੂ ਮਹਲਾ ੧ ॥
30 ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥
31 ਅੰਤਰਿ ਗਰਭ ਉਰਧਿ ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥੧॥
32 ਸੰਸਾਰੁ ਭਵਜਲੁ ਕਿਉ ਤਰੈ ॥
33 ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਭਾਰੁ ਅਫਾਰੁ ਟਰੈ ॥੧॥ ਰਹਾਉ ॥
34 ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ ॥
35 ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥੨॥
36 ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ ॥