Ang 105
1 ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥੪॥੨੮॥੩੫॥
2 ਮਾਝ ਮਹਲਾ ੫ ॥
3 ਭਏ ਕ੍ਰਿਪਾਲ ਗੋਵਿੰਦ ਗੁਸਾਈ ॥
4 ਮੇਘੁ ਵਰਸੈ ਸਭਨੀ ਥਾਈ ॥
5 ਦੀਨ ਦਇਆਲ ਸਦਾ ਕਿਰਪਾਲਾ ਠਾਢਿ ਪਾਈ ਕਰਤਾਰੇ ਜੀਉ ॥੧॥
6 ਅਪੁਨੇ ਜੀਅ ਜੰਤ ਪ੍ਰਤਿਪਾਰੇ ॥
7 ਜਿਉ ਬਾਰਿਕ ਮਾਤਾ ਸੰਮਾਰੇ ॥
8 ਦੁਖ ਭੰਜਨ ਸੁਖ ਸਾਗਰ ਸੁਆਮੀ ਦੇਤ ਸਗਲ ਆਹਾਰੇ ਜੀਉ ॥੨॥
9 ਜਲਿ ਥਲਿ ਪੂਰਿ ਰਹਿਆ ਮਿਹਰਵਾਨਾ ॥
10 ਸਦ ਬਲਿਹਾਰਿ ਜਾਈਐ ਕੁਰਬਾਨਾ ॥
11 ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥੩॥
12 ਰਾਖਿ ਲੀਏ ਸਗਲੇ ਪ੍ਰਭਿ ਆਪੇ ॥
13 ਉਤਰਿ ਗਏ ਸਭ ਸੋਗ ਸੰਤਾਪੇ ॥
14 ਨਾਮੁ ਜਪਤ ਮਨੁ ਤਨੁ ਹਰੀਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ ॥੪॥੨੯॥੩੬॥
15 ਮਾਝ ਮਹਲਾ ੫ ॥
16 ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥
17 ਸੇ ਅਸਥਲ ਸੋਇਨ ਚਉਬਾਰੇ ॥
18 ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥
19 ਹਰਿ ਰੁਖੀ ਰੋਟੀ ਖਾਇ ਸਮਾਲੇ ॥
20 ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥
21 ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥
22 ਸੰਤਾ ਸੇਤੀ ਰੰਗੁ ਨ ਲਾਏ ॥
23 ਸਾਕਤ ਸੰਗਿ ਵਿਕਰਮ ਕਮਾਏ ॥
24 ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥
25 ਤੇਰੀ ਸਰਣਿ ਮੇਰੇ ਦੀਨ ਦਇਆਲਾ ॥
26 ਸੁਖ ਸਾਗਰ ਮੇਰੇ ਗੁਰ ਗੋਪਾਲਾ ॥
27 ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥
28 ਮਾਝ ਮਹਲਾ ੫ ॥
29 ਚਰਣ ਠਾਕੁਰ ਕੇ ਰਿਦੈ ਸਮਾਣੇ ॥
30 ਕਲਿ ਕਲੇਸ ਸਭ ਦੂਰਿ ਪਇਆਣੇ ॥
31 ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥੧॥
32 ਲਾਗੀ ਪ੍ਰੀਤਿ ਨ ਤੂਟੈ ਮੂਲੇ ॥
33 ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥
34 ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥੨॥
35 ਅੰਮ੍ਰਿਤੁ ਵਰਖੈ ਅਨਹਦ ਬਾਣੀ ॥
36 ਮਨ ਤਨ ਅੰਤਰਿ ਸਾਂਤਿ ਸਮਾਣੀ ॥
37 ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ ਦਿਲਾਸਾ ਜੀਉ ॥੩॥
38 ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥
39 ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥
40 ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥੪॥੩੧॥੩੮॥
41 ਮਾਝ ਮਹਲਾ ੫ ॥
42 ਮੀਹੁ ਪਇਆ ਪਰਮੇਸਰਿ ਪਾਇਆ ॥
43 ਜੀਅ ਜੰਤ ਸਭਿ ਸੁਖੀ ਵਸਾਇਆ ॥
44 ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ ਹਰਿ ਨਾਮੁ ਸਮਾਲੀ ਜੀਉ ॥੧॥
45 ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ ॥
46 ਪਾਰਬ੍ਰਹਮ ਪ੍ਰਭ ਭਏ ਰਖਵਾਰੇ ॥
47 ਸੁਣੀ ਬੇਨੰਤੀ ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥੨॥