Ang 1099
1 ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥
2 ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ ॥
3 ਬੇਦ ਪੜਹਿ ਸੰਪੂਰਨਾ ਤਤੁ ਸਾਰ ਨ ਪੇਖੰ ॥
4 ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ ॥
5 ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ॥
6 ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ ॥
7 ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥੧੩॥
8 ਡਖਣੇ ਮਃ ੫ ॥
9 ਸੋ ਨਿਵਾਹੂ ਗਡਿ ਜੋ ਚਲਾਊ ਨ ਥੀਐ ॥
10 ਕਾਰ ਕੂੜਾਵੀ ਛਡਿ ਸੰਮਲੁ ਸਚੁ ਧਣੀ ॥੧॥
11 ਮਃ ੫ ॥
12 ਹਭ ਸਮਾਣੀ ਜੋਤਿ ਜਿਉ ਜਲ ਘਟਾਊ ਚੰਦ੍ਰਮਾ ॥
13 ਪਰਗਟੁ ਥੀਆ ਆਪਿ ਨਾਨਕ ਮਸਤਕਿ ਲਿਖਿਆ ॥੨॥
14 ਮਃ ੫ ॥
15 ਮੁਖ ਸੁਹਾਵੇ ਨਾਮੁ ਚਉ ਆਠ ਪਹਰ ਗੁਣ ਗਾਉ ॥
16 ਨਾਨਕ ਦਰਗਹ ਮੰਨੀਅਹਿ ਮਿਲੀ ਨਿਥਾਵੇ ਥਾਉ ॥੩॥
17 ਪਉੜੀ ॥
18 ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ ॥
19 ਇਕਸੁ ਹਰਿ ਜੀਉ ਬਾਹਰੀ ਸਭ ਫਿਰੈ ਨਿਕਾਮੀ ॥
20 ਮਨੁ ਰਤਾ ਕੁਟੰਬ ਸਿਉ ਨਿਤ ਗਰਬਿ ਫਿਰਾਮੀ ॥
21 ਫਿਰਹਿ ਗੁਮਾਨੀ ਜਗ ਮਹਿ ਕਿਆ ਗਰਬਹਿ ਦਾਮੀ ॥
22 ਚਲਦਿਆ ਨਾਲਿ ਨ ਚਲਈ ਖਿਨ ਜਾਇ ਬਿਲਾਮੀ ॥
23 ਬਿਚਰਦੇ ਫਿਰਹਿ ਸੰਸਾਰ ਮਹਿ ਹਰਿ ਜੀ ਹੁਕਾਮੀ ॥
24 ਕਰਮੁ ਖੁਲਾ ਗੁਰੁ ਪਾਇਆ ਹਰਿ ਮਿਲਿਆ ਸੁਆਮੀ ॥
25 ਜੋ ਜਨੁ ਹਰਿ ਕਾ ਸੇਵਕੋ ਹਰਿ ਤਿਸ ਕੀ ਕਾਮੀ ॥੧੪॥
26 ਡਖਣੇ ਮਃ ੫ ॥
27 ਮੁਖਹੁ ਅਲਾਏ ਹਭ ਮਰਣੁ ਪਛਾਣੰਦੋ ਕੋਇ ॥
28 ਨਾਨਕ ਤਿਨਾ ਖਾਕੁ ਜਿਨਾ ਯਕੀਨਾ ਹਿਕ ਸਿਉ ॥੧॥
29 ਮਃ ੫ ॥
30 ਜਾਣੁ ਵਸੰਦੋ ਮੰਝਿ ਪਛਾਣੂ ਕੋ ਹੇਕੜੋ ॥
31 ਤੈ ਤਨਿ ਪੜਦਾ ਨਾਹਿ ਨਾਨਕ ਜੈ ਗੁਰੁ ਭੇਟਿਆ ॥੨॥
32 ਮਃ ੫ ॥
33 ਮਤੜੀ ਕਾਂਢਕੁ ਆਹ ਪਾਵ ਧੋਵੰਦੋ ਪੀਵਸਾ ॥
34 ਮੂ ਤਨਿ ਪ੍ਰੇਮੁ ਅਥਾਹ ਪਸਣ ਕੂ ਸਚਾ ਧਣੀ ॥੩॥
35 ਪਉੜੀ ॥
36 ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ ॥
37 ਆਵੈ ਜਾਇ ਭਵਾਈਐ ਬਹੁ ਜੋਨੀ ਨਚਾ ॥
38 ਬਚਨੁ ਕਰੇ ਤੈ ਖਿਸਕਿ ਜਾਇ ਬੋਲੇ ਸਭੁ ਕਚਾ ॥
39 ਅੰਦਰਹੁ ਥੋਥਾ ਕੂੜਿਆਰੁ ਕੂੜੀ ਸਭ ਖਚਾ ॥
40 ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ ॥
41 ਮਾਰਿਆ ਸਚੈ ਪਾਤਿਸਾਹਿ ਵੇਖਿ ਧੁਰਿ ਕਰਮਚਾ ॥
42 ਜਮਦੂਤੀ ਹੈ ਹੇਰਿਆ ਦੁਖ ਹੀ ਮਹਿ ਪਚਾ ॥
43 ਹੋਆ ਤਪਾਵਸੁ ਧਰਮ ਕਾ ਨਾਨਕ ਦਰਿ ਸਚਾ ॥੧੫॥
44 ਡਖਣੇ ਮਃ ੫ ॥
45 ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ ॥
46 ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥੧॥
47 ਮਃ ੫ ॥
48 ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ ॥
49 ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੨॥
50 ਮਃ ੫ ॥
51 ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥