Ang 1189
1 ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥
2 ਇਤ ਉਤ ਦੇਖਉ ਸਹਜੇ ਰਾਵਉ ॥
3 ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥
4 ਨਾਨਕ ਹਉਮੈ ਸਬਦਿ ਜਲਾਇਆ ॥
5 ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥
6 ਬਸੰਤੁ ਮਹਲਾ ੧ ॥
7 ਚੰਚਲੁ ਚੀਤੁ ਨ ਪਾਵੈ ਪਾਰਾ ॥
8 ਆਵਤ ਜਾਤ ਨ ਲਾਗੈ ਬਾਰਾ ॥
9 ਦੂਖੁ ਘਣੋ ਮਰੀਐ ਕਰਤਾਰਾ ॥
10 ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥੧॥
11 ਸਭ ਊਤਮ ਕਿਸੁ ਆਖਉ ਹੀਨਾ ॥
12 ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ ॥
13 ਅਉਖਧ ਕਰਿ ਥਾਕੀ ਬਹੁਤੇਰੇ ॥
14 ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥
15 ਬਿਨੁ ਹਰਿ ਭਗਤੀ ਦੂਖ ਘਣੇਰੇ ॥
16 ਦੁਖ ਸੁਖ ਦਾਤੇ ਠਾਕੁਰ ਮੇਰੇ ॥੨॥
17 ਰੋਗੁ ਵਡੋ ਕਿਉ ਬਾਂਧਉ ਧੀਰਾ ॥
18 ਰੋਗੁ ਬੁਝੈ ਸੋ ਕਾਟੈ ਪੀਰਾ ॥
19 ਮੈ ਅਵਗਣ ਮਨ ਮਾਹਿ ਸਰੀਰਾ ॥
20 ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥
21 ਗੁਰ ਕਾ ਸਬਦੁ ਦਾਰੂ ਹਰਿ ਨਾਉ ॥
22 ਜਿਉ ਤੂ ਰਾਖਹਿ ਤਿਵੈ ਰਹਾਉ ॥
23 ਜਗੁ ਰੋਗੀ ਕਹ ਦੇਖਿ ਦਿਖਾਉ ॥
24 ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥
25 ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥
26 ਗੁਰ ਮਹਲੀ ਸੋ ਮਹਲਿ ਬੁਲਾਵੈ ॥
27 ਮਨ ਮਹਿ ਮਨੂਆ ਚਿਤ ਮਹਿ ਚੀਤਾ ॥
28 ਐਸੇ ਹਰਿ ਕੇ ਲੋਗ ਅਤੀਤਾ ॥੫॥
29 ਹਰਖ ਸੋਗ ਤੇ ਰਹਹਿ ਨਿਰਾਸਾ ॥
30 ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥
31 ਆਪੁ ਪਛਾਣਿ ਰਹੈ ਲਿਵ ਲਾਗਾ ॥
32 ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥੬॥
33 ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥
34 ਸਹਜਿ ਮਰਉ ਜੀਵਤ ਹੀ ਜੀਵਉ ॥
35 ਅਪਣੋ ਕਰਿ ਰਾਖਹੁ ਗੁਰ ਭਾਵੈ ॥
36 ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥
37 ਭੋਗੀ ਕਉ ਦੁਖੁ ਰੋਗ ਵਿਆਪੈ ॥
38 ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥
39 ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥
40 ਨਾਨਕ ਰਾਮੁ ਰਵੈ ਹਿਤ ਚੀਤਾ ॥੮॥੪॥
41 ਬਸੰਤੁ ਮਹਲਾ ੧ ਇਕ ਤੁਕੀਆ ॥
42 ਮਤੁ ਭਸਮ ਅੰਧੂਲੇ ਗਰਬਿ ਜਾਹਿ ॥
43 ਇਨ ਬਿਧਿ ਨਾਗੇ ਜੋਗੁ ਨਾਹਿ ॥੧॥
44 ਮੂੜੑੇ ਕਾਹੇ ਬਿਸਾਰਿਓ ਤੈ ਰਾਮ ਨਾਮ ॥
45 ਅੰਤ ਕਾਲਿ ਤੇਰੈ ਆਵੈ ਕਾਮ ॥੧॥ ਰਹਾਉ ॥
46 ਗੁਰ ਪੂਛਿ ਤੁਮ ਕਰਹੁ ਬੀਚਾਰੁ ॥
47 ਜਹ ਦੇਖਉ ਤਹ ਸਾਰਿਗਪਾਣਿ ॥੨॥
48 ਕਿਆ ਹਉ ਆਖਾ ਜਾਂ ਕਛੂ ਨਾਹਿ ॥
49 ਜਾਤਿ ਪਤਿ ਸਭ ਤੇਰੈ ਨਾਇ ॥੩॥
50 ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥
51 ਚਲਤੀ ਬਾਰ ਤੇਰੋ ਕਛੂ ਨਾਹਿ ॥੪॥
52 ਪੰਚ ਮਾਰਿ ਚਿਤੁ ਰਖਹੁ ਥਾਇ ॥
53 ਜੋਗ ਜੁਗਤਿ ਕੀ ਇਹੈ ਪਾਂਇ ॥੫॥
54 ਹਉਮੈ ਪੈਖੜੁ ਤੇਰੇ ਮਨੈ ਮਾਹਿ ॥
55 ਹਰਿ ਨ ਚੇਤਹਿ ਮੂੜੇ ਮੁਕਤਿ ਜਾਹਿ ॥੬॥
56 ਮਤ ਹਰਿ ਵਿਸਰਿਐ ਜਮ ਵਸਿ ਪਾਹਿ ॥
57 ਅੰਤ ਕਾਲਿ ਮੂੜੇ ਚੋਟ ਖਾਹਿ ॥੭॥