Ang 1283
1 ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥
2 ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥੧੦॥
3 ਸਲੋਕ ਮਃ ੩ ॥
4 ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥
5 ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ ॥
6 ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥
7 ਨਾਨਕ ਗੁਰਮੁਖਿ ਜਿਨੑ ਪੀਆ ਤਿਨੑ ਬਹੁੜਿ ਨ ਲਾਗੀ ਆਇ ॥੧॥
8 ਮਃ ੩ ॥
9 ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥
10 ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥
11 ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥
12 ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥
13 ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥
14 ਪਉੜੀ ॥
15 ਸਚਾ ਵੇਪਰਵਾਹੁ ਇਕੋ ਤੂ ਧਣੀ ॥
16 ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ ॥
17 ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ ॥
18 ਆਵਾ ਗਉਣੁ ਰਚਾਇ ਉਪਾਈ ਮੇਦਨੀ ॥
19 ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ ॥
20 ਜੇ ਹਉਮੈ ਵਿਚਹੁ ਜਾਇ ਤ ਕੇਹੀ ਗਣਤ ਗਣੀ ॥
21 ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ ॥
22 ਕਟੇ ਪਾਪ ਅਸੰਖ ਨਾਵੈ ਇਕ ਕਣੀ ॥੧੧॥
23 ਸਲੋਕ ਮਃ ੩ ॥
24 ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥
25 ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥
26 ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ ॥
27 ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥
28 ਮਃ ੩ ॥
29 ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥
30 ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥
31 ਗੁਰਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥
32 ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥
33 ਪਉੜੀ ॥
34 ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥
35 ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥
36 ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥
37 ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥
38 ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥
39 ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥
40 ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥
41 ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥
42 ਸਲੋਕ ਮਃ ੩ ॥
43 ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥
44 ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥
45 ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥
46 ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥