Ang 1409
1 ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥
2 ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡੵਿਉ ਏਕ ਘਰੀ ॥
3 ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥
4 ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥
5 ਜਗ ਅਉਰੁ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥
6 ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨੑ ਅੰਮ੍ਰਿਤ ਨਾਮੁ ਪੀਅਉ ॥
7 ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ ॥
8 ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥੫॥
9 ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥
10 ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥
11 ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥
12 ਜਪੵਉ ਜਿਨੑ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥
13 ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥
14 ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ ॥
15 ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ ॥
16 ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ ॥
17 ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ ॥
18 ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖੵ ਹਰਿ ॥੭॥੧੯॥
19 ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥
20 ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ ॥
21 ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥
22 ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥
23 ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥
24 ਹਰਿਬੰਸ ਜਗਤਿ ਜਸੁ ਸੰਚਰੵਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥੧॥
25 ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥
26 ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ ॥
27 ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥
28 ਅਸੁਰ ਗਏ ਤੇ ਭਾਗਿ ਪਾਪ ਤਿਨੑ ਭੀਤਰਿ ਕੰਪਹਿ ॥
29 ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ ॥
30 ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥੨॥੨੧॥੯॥੧੧॥੧੦॥੧੦॥੨੨॥੬੦॥੧੪੩॥