Ang 142
1 ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥
2 ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੧॥
3 ਮਃ ੧ ॥
4 ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ ॥
5 ਚੰਦੁ ਸੂਰਜੁ ਦੁਇ ਫਿਰਦੇ ਰਖੀਅਹਿ ਨਿਹਚਲੁ ਹੋਵੈ ਥਾਉ ॥
6 ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੨॥
7 ਮਃ ੧ ॥
8 ਜੇ ਦੇਹੈ ਦੁਖੁ ਲਾਈਐ ਪਾਪ ਗਰਹ ਦੁਇ ਰਾਹੁ ॥
9 ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ ॥
10 ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੩॥
11 ਮਃ ੧ ॥
12 ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥
13 ਸੁਰਗੈ ਦੀਆ ਮੋਹਣੀਆ ਇਸਤਰੀਆ ਹੋਵਨਿ ਨਾਨਕ ਸਭੋ ਜਾਉ ॥
14 ਭੀ ਤੂਹੈ ਸਾਲਾਹਣਾ ਆਖਣ ਲਹੈ ਨ ਚਾਉ ॥੪॥
15 ਪਵੜੀ ॥
16 ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥
17 ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥
18 ਕਲਹਿ ਬੁਰੀ ਸੰਸਾਰਿ ਵਾਦੇ ਖਪੀਐ ॥
19 ਵਿਣੁ ਨਾਵੈ ਵੇਕਾਰਿ ਭਰਮੇ ਪਚੀਐ ॥
20 ਰਾਹ ਦੋਵੈ ਇਕੁ ਜਾਣੈ ਸੋਈ ਸਿਝਸੀ ॥
21 ਕੁਫਰ ਗੋਅ ਕੁਫਰਾਣੈ ਪਇਆ ਦਝਸੀ ॥
22 ਸਭ ਦੁਨੀਆ ਸੁਬਹਾਨੁ ਸਚਿ ਸਮਾਈਐ ॥
23 ਸਿਝੈ ਦਰਿ ਦੀਵਾਨਿ ਆਪੁ ਗਵਾਈਐ ॥੯॥
24 ਮਃ ੧ ਸਲੋਕੁ ॥
25 ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥
26 ਨਾਨਕ ਅਵਰੁ ਨ ਜੀਵੈ ਕੋਇ ॥
27 ਜੇ ਜੀਵੈ ਪਤਿ ਲਥੀ ਜਾਇ ॥
28 ਸਭੁ ਹਰਾਮੁ ਜੇਤਾ ਕਿਛੁ ਖਾਇ ॥
29 ਰਾਜਿ ਰੰਗੁ ਮਾਲਿ ਰੰਗੁ ॥
30 ਰੰਗਿ ਰਤਾ ਨਚੈ ਨੰਗੁ ॥
31 ਨਾਨਕ ਠਗਿਆ ਮੁਠਾ ਜਾਇ ॥
32 ਵਿਣੁ ਨਾਵੈ ਪਤਿ ਗਇਆ ਗਵਾਇ ॥੧॥
33 ਮਃ ੧ ॥
34 ਕਿਆ ਖਾਧੈ ਕਿਆ ਪੈਧੈ ਹੋਇ ॥
35 ਜਾ ਮਨਿ ਨਾਹੀ ਸਚਾ ਸੋਇ ॥
36 ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥
37 ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥
38 ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥
39 ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥੨॥
40 ਪਵੜੀ ॥
41 ਜਾਤੀ ਦੈ ਕਿਆ ਹਥਿ ਸਚੁ ਪਰਖੀਐ ॥
42 ਮਹੁਰਾ ਹੋਵੈ ਹਥਿ ਮਰੀਐ ਚਖੀਐ ॥
43 ਸਚੇ ਕੀ ਸਿਰਕਾਰ ਜੁਗੁ ਜੁਗੁ ਜਾਣੀਐ ॥
44 ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥
45 ਫੁਰਮਾਨੀ ਹੈ ਕਾਰ ਖਸਮਿ ਪਠਾਇਆ ॥
46 ਤਬਲਬਾਜ ਬੀਚਾਰ ਸਬਦਿ ਸੁਣਾਇਆ ॥
47 ਇਕਿ ਹੋਏ ਅਸਵਾਰ ਇਕਨਾ ਸਾਖਤੀ ॥
48 ਇਕਨੀ ਬਧੇ ਭਾਰ ਇਕਨਾ ਤਾਖਤੀ ॥੧੦॥
49 ਸਲੋਕੁ ਮਃ ੧ ॥
50 ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥
51 ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥
52 ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥
53 ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥੧॥
54 ਮਃ ੧ ॥
55 ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥