Ang 146
1 ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥
2 ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥
3 ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥
4 ਭੀ ਉਠਿ ਰਚਿਓਨੁ ਵਾਦੁ ਸੈ ਵਰੑਿਆ ਕੀ ਪਿੜ ਬਧੀ ॥
5 ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥
6 ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥
7 ਮਃ ੨ ॥
8 ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥
9 ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥
10 ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ ॥
11 ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥
12 ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥੨॥
13 ਪਉੜੀ ॥
14 ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥
15 ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥
16 ਏਨੈ ਚਿਤਿ ਕਠੋਰਿ ਸੇਵ ਗਵਾਈਐ ॥
17 ਜਿਤੁ ਘਟਿ ਸਚੁ ਨ ਪਾਇ ਸੁ ਭੰਨਿ ਘੜਾਈਐ ॥
18 ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥
19 ਕੋਇ ਨ ਆਖੈ ਘਟਿ ਹਉਮੈ ਜਾਈਐ ॥
20 ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥
21 ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥੧੭॥
22 ਸਲੋਕ ਮਃ ੨ ॥
23 ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥
24 ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥
25 ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥
26 ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥
27 ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥
28 ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥
29 ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥
30 ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥
31 ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥
32 ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥
33 ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥
34 ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥
35 ਮਃ ੨ ॥
36 ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
37 ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
38 ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥
39 ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
40 ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥
41 ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥
42 ਪਉੜੀ ॥
43 ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥
44 ਸਚੇ ਹੀ ਪਤੀਆਇ ਸਚਿ ਵਿਗਸਿਆ ॥
45 ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥
46 ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥
47 ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥
48 ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥