Ang 171
1 ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥੧॥
2 ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥
3 ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥
4 ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥
5 ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥
6 ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥
7 ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥
8 ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥
9 ਗਉੜੀ ਪੂਰਬੀ ਮਹਲਾ ੪ ॥
10 ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
11 ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥
12 ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥
13 ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
14 ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥
15 ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥
16 ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥
17 ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
18 ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥
19 ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥
20 ਗਉੜੀ ਪੂਰਬੀ ਮਹਲਾ ੪ ॥
21 ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥
22 ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰਸਬਦੀ ਚਖਿ ਡੀਠਾ ॥੧॥
23 ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥
24 ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥
25 ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥
26 ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥
27 ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥੩॥
28 ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥
29 ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥੪॥੯॥੨੩॥੬੧॥
30 ਗਉੜੀ ਪੂਰਬੀ ਮਹਲਾ ੪ ॥
31 ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥
32 ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥
33 ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥