Ang 217
1 ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥
2 ਗੁਰ ਮਨ ਕੀ ਆਸ ਪੂਰਾਈ ਜੀਉ ॥੪॥
3 ਜਿਨਿ ਨਾਉ ਪਾਇਆ ਸੋ ਧਨਵੰਤਾ ਜੀਉ ॥
4 ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥
5 ਜਿਸੁ ਸਾਧੂ ਸੰਗਤਿ ਤਿਸੁ ਸਭ ਸੁਕਰਣੀ ਜੀਉ ॥
6 ਜਨ ਨਾਨਕ ਸਹਜਿ ਸਮਾਈ ਜੀਉ ॥੫॥੧॥੧੬੬॥
7 ਗਉੜੀ ਮਹਲਾ ੫ ਮਾਝ ॥
8 ਆਉ ਹਮਾਰੈ ਰਾਮ ਪਿਆਰੇ ਜੀਉ ॥
9 ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥
10 ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ ॥
11 ਤੁਧੁ ਬਿਨੁ ਕਿਤੁ ਬਿਧਿ ਤਰੀਐ ਜੀਉ ॥੧॥
12 ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥
13 ਵਣਿ ਤਿਣਿ ਤ੍ਰਿਭਵਣਿ ਸੁਖ ਪਰਮਾਨੰਦਾ ਜੀਉ ॥
14 ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥
15 ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥੨॥
16 ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥
17 ਪੂਜਾ ਅਰਚਾ ਬੰਦਨ ਦੇਵਾ ਜੀਉ ॥
18 ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ ॥
19 ਬਿਨਉ ਠਾਕੁਰ ਪਹਿ ਕਹੀਐ ਜੀਉ ॥੩॥
20 ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥
21 ਦਰਸਨ ਪੇਖਤ ਸਭ ਦੁਖ ਪਰਹਰਿਆ ਜੀਉ ॥
22 ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥
23 ਇਹੁ ਅਜਰੁ ਨਾਨਕ ਸੁਖੁ ਸਹੀਐ ਜੀਉ ॥੪॥੨॥੧੬੭॥
24 ਗਉੜੀ ਮਾਝ ਮਹਲਾ ੫ ॥
25 ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥
26 ਮਨੁ ਤਨੁ ਤੇਰਾ ਇਹੁ ਜੀਉ ਭਿ ਵਾਰੇ ਜੀਉ ॥
27 ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥
28 ਸਦਾ ਤੇਰੀ ਸਰਣਾਈ ਜੀਉ ॥੧॥
29 ਜਿਸੁ ਮਿਲਿਐ ਮਨੁ ਜੀਵੈ ਭਾਈ ਜੀਉ ॥
30 ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥
31 ਸਭ ਕਿਛੁ ਪ੍ਰਭ ਕਾ ਪ੍ਰਭ ਕੀਆ ਜਾਈ ਜੀਉ ॥
32 ਪ੍ਰਭ ਕਉ ਸਦ ਬਲਿ ਜਾਈ ਜੀਉ ॥੨॥
33 ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥
34 ਨਾਮ ਨਿਰੰਜਨ ਏਕ ਲਿਵ ਲਾਗੀ ਜੀਉ ॥
35 ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥
36 ਆਠ ਪਹਰ ਗੁਣ ਗਾਇਆ ਜੀਉ ॥੩॥
37 ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥
38 ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥
39 ਹਰਿ ਧਨੁ ਰਾਸਿ ਸਚੁ ਵਾਪਾਰਾ ਜੀਉ ॥
40 ਜਨ ਨਾਨਕ ਸਦ ਬਲਿਹਾਰਾ ਜੀਉ ॥੪॥੩॥੧੬੮॥
41 ਰਾਗੁ ਗਉੜੀ ਮਾਝ ਮਹਲਾ ੫ ॥
42 ੴ ਸਤਿਗੁਰ ਪ੍ਰਸਾਦਿ ॥
43 ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥
44 ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥੧॥ ਰਹਾਉ ॥
45 ਸਭੇ ਗਲਾ ਜਾਤੀਆ ਸੁਣਿ ਕੈ ਚੁਪ ਕੀਆ ॥
46 ਕਦ ਹੀ ਸੁਰਤਿ ਨ ਲਧੀਆ ਮਾਇਆ ਮੋਹੜਿਆ ॥੧॥
47 ਦੇਇ ਬੁਝਾਰਤ ਸਾਰਤਾ ਸੇ ਅਖੀ ਡਿਠੜਿਆ ॥