Ang 222
1 ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥
2 ਨਾਨਕ ਹਰਿ ਭਜੁ ਨੀਤਾ ਨੀਤਿ ॥੮॥੨॥
3 ਗਉੜੀ ਗੁਆਰੇਰੀ ਮਹਲਾ ੧ ॥
4 ਨਾ ਮਨੁ ਮਰੈ ਨ ਕਾਰਜੁ ਹੋਇ ॥
5 ਮਨੁ ਵਸਿ ਦੂਤਾ ਦੁਰਮਤਿ ਦੋਇ ॥
6 ਮਨੁ ਮਾਨੈ ਗੁਰ ਤੇ ਇਕੁ ਹੋਇ ॥੧॥
7 ਨਿਰਗੁਣ ਰਾਮੁ ਗੁਣਹ ਵਸਿ ਹੋਇ ॥
8 ਆਪੁ ਨਿਵਾਰਿ ਬੀਚਾਰੇ ਸੋਇ ॥੧॥ ਰਹਾਉ ॥
9 ਮਨੁ ਭੂਲੋ ਬਹੁ ਚਿਤੈ ਵਿਕਾਰੁ ॥
10 ਮਨੁ ਭੂਲੋ ਸਿਰਿ ਆਵੈ ਭਾਰੁ ॥
11 ਮਨੁ ਮਾਨੈ ਹਰਿ ਏਕੰਕਾਰੁ ॥੨॥
12 ਮਨੁ ਭੂਲੋ ਮਾਇਆ ਘਰਿ ਜਾਇ ॥
13 ਕਾਮਿ ਬਿਰੂਧਉ ਰਹੈ ਨ ਠਾਇ ॥
14 ਹਰਿ ਭਜੁ ਪ੍ਰਾਣੀ ਰਸਨ ਰਸਾਇ ॥੩॥
15 ਗੈਵਰ ਹੈਵਰ ਕੰਚਨ ਸੁਤ ਨਾਰੀ ॥
16 ਬਹੁ ਚਿੰਤਾ ਪਿੜ ਚਾਲੈ ਹਾਰੀ ॥
17 ਜੂਐ ਖੇਲਣੁ ਕਾਚੀ ਸਾਰੀ ॥੪॥
18 ਸੰਪਉ ਸੰਚੀ ਭਏ ਵਿਕਾਰ ॥
19 ਹਰਖ ਸੋਕ ਉਭੇ ਦਰਵਾਰਿ ॥
20 ਸੁਖੁ ਸਹਜੇ ਜਪਿ ਰਿਦੈ ਮੁਰਾਰਿ ॥੫॥
21 ਨਦਰਿ ਕਰੇ ਤਾ ਮੇਲਿ ਮਿਲਾਏ ॥
22 ਗੁਣ ਸੰਗ੍ਰਹਿ ਅਉਗਣ ਸਬਦਿ ਜਲਾਏ ॥
23 ਗੁਰਮੁਖਿ ਨਾਮੁ ਪਦਾਰਥੁ ਪਾਏ ॥੬॥
24 ਬਿਨੁ ਨਾਵੈ ਸਭ ਦੂਖ ਨਿਵਾਸੁ ॥
25 ਮਨਮੁਖ ਮੂੜ ਮਾਇਆ ਚਿਤ ਵਾਸੁ ॥
26 ਗੁਰਮੁਖਿ ਗਿਆਨੁ ਧੁਰਿ ਕਰਮਿ ਲਿਖਿਆਸੁ ॥੭॥
27 ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥
28 ਸਾਚੇ ਸੂਚੇ ਮੈਲੁ ਨ ਭਾਵੈ ॥
29 ਨਾਨਕ ਗੁਰਮੁਖਿ ਹਰਿ ਗੁਣ ਗਾਵੈ ॥੮॥੩॥
30 ਗਉੜੀ ਗੁਆਰੇਰੀ ਮਹਲਾ ੧ ॥
31 ਹਉਮੈ ਕਰਤਿਆ ਨਹ ਸੁਖੁ ਹੋਇ ॥
32 ਮਨਮਤਿ ਝੂਠੀ ਸਚਾ ਸੋਇ ॥
33 ਸਗਲ ਬਿਗੂਤੇ ਭਾਵੈ ਦੋਇ ॥
34 ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥
35 ਐਸਾ ਜਗੁ ਦੇਖਿਆ ਜੂਆਰੀ ॥
36 ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥
37 ਅਦਿਸਟੁ ਦਿਸੈ ਤਾ ਕਹਿਆ ਜਾਇ ॥
38 ਬਿਨੁ ਦੇਖੇ ਕਹਣਾ ਬਿਰਥਾ ਜਾਇ ॥
39 ਗੁਰਮੁਖਿ ਦੀਸੈ ਸਹਜਿ ਸੁਭਾਇ ॥
40 ਸੇਵਾ ਸੁਰਤਿ ਏਕ ਲਿਵ ਲਾਇ ॥੨॥
41 ਸੁਖੁ ਮਾਂਗਤ ਦੁਖੁ ਆਗਲ ਹੋਇ ॥
42 ਸਗਲ ਵਿਕਾਰੀ ਹਾਰੁ ਪਰੋਇ ॥
43 ਏਕ ਬਿਨਾ ਝੂਠੇ ਮੁਕਤਿ ਨ ਹੋਇ ॥
44 ਕਰਿ ਕਰਿ ਕਰਤਾ ਦੇਖੈ ਸੋਇ ॥੩॥
45 ਤ੍ਰਿਸਨਾ ਅਗਨਿ ਸਬਦਿ ਬੁਝਾਏ ॥
46 ਦੂਜਾ ਭਰਮੁ ਸਹਜਿ ਸੁਭਾਏ ॥
47 ਗੁਰਮਤੀ ਨਾਮੁ ਰਿਦੈ ਵਸਾਏ ॥
48 ਸਾਚੀ ਬਾਣੀ ਹਰਿ ਗੁਣ ਗਾਏ ॥੪॥
49 ਤਨ ਮਹਿ ਸਾਚੋ ਗੁਰਮੁਖਿ ਭਾਉ ॥
50 ਨਾਮ ਬਿਨਾ ਨਾਹੀ ਨਿਜ ਠਾਉ ॥
51 ਪ੍ਰੇਮ ਪਰਾਇਣ ਪ੍ਰੀਤਮ ਰਾਉ ॥
52 ਨਦਰਿ ਕਰੇ ਤਾ ਬੂਝੈ ਨਾਉ ॥੫॥
53 ਮਾਇਆ ਮੋਹੁ ਸਰਬ ਜੰਜਾਲਾ ॥
54 ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥
55 ਸਤਿਗੁਰੁ ਸੇਵੇ ਚੂਕੈ ਜੰਜਾਲਾ ॥
56 ਅੰਮ੍ਰਿਤ ਨਾਮੁ ਸਦਾ ਸੁਖੁ ਨਾਲਾ ॥੬॥
57 ਗੁਰਮੁਖਿ ਬੂਝੈ ਏਕ ਲਿਵ ਲਾਏ ॥
58 ਨਿਜ ਘਰਿ ਵਾਸੈ ਸਾਚਿ ਸਮਾਏ ॥
59 ਜੰਮਣੁ ਮਰਣਾ ਠਾਕਿ ਰਹਾਏ ॥
60 ਪੂਰੇ ਗੁਰ ਤੇ ਇਹ ਮਤਿ ਪਾਏ ॥੭॥
61 ਕਥਨੀ ਕਥਉ ਨ ਆਵੈ ਓਰੁ ॥