Ang 232
1 ਨਾਮੁ ਨ ਚੇਤਹਿ ਉਪਾਵਣਹਾਰਾ ॥
2 ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥
3 ਅੰਧੇ ਗੁਰੂ ਤੇ ਭਰਮੁ ਨ ਜਾਈ ॥
4 ਮੂਲੁ ਛੋਡਿ ਲਾਗੇ ਦੂਜੈ ਭਾਈ ॥
5 ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥
6 ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥
7 ਹਰਿ ਜੀਉ ਵਿਸਰਿਆ ਦੂਜੈ ਭਾਏ ॥
8 ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥
9 ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥
10 ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥
11 ਗਿਆਨੀ ਬੂਝਹਿ ਸਹਜਿ ਸੁਭਾਏ ॥੫॥
12 ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥
13 ਹਉਮੈ ਮਾਇਆ ਸਬਦਿ ਜਲਾਏ ॥
14 ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥
15 ਸਤਿਗੁਰੁ ਦਾਤਾ ਸਬਦੁ ਸੁਣਾਏ ॥
16 ਧਾਵਤੁ ਰਾਖੈ ਠਾਕਿ ਰਹਾਏ ॥
17 ਪੂਰੇ ਗੁਰ ਤੇ ਸੋਝੀ ਪਾਏ ॥੭॥
18 ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥
19 ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
20 ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥
21 ਗਉੜੀ ਮਹਲਾ ੩ ॥
22 ਨਾਮੁ ਅਮੋਲਕੁ ਗੁਰਮੁਖਿ ਪਾਵੈ ॥
23 ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥
24 ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥
25 ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥
26 ਅਨਦਿਨੁ ਹਿਰਦੈ ਜਪਉ ਜਗਦੀਸਾ ॥
27 ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥
28 ਹਿਰਦੈ ਸੂਖੁ ਭਇਆ ਪਰਗਾਸੁ ॥
29 ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥
30 ਦਾਸਨਿ ਦਾਸ ਨਿਤ ਹੋਵਹਿ ਦਾਸੁ ॥
31 ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥
32 ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥
33 ਪਰਮ ਪਦਾਰਥੁ ਪਾਵੈ ਸੋਈ ॥
34 ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥
35 ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥
36 ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥
37 ਜਾ ਹਿਰਦੈ ਵਸਿਆ ਸਚੁ ਸੋਇ ॥
38 ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥
39 ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥
40 ਤੂੰ ਕਰਤਾ ਮੈ ਅਵਰੁ ਨ ਕੋਇ ॥
41 ਤੁਝੁ ਸੇਵੀ ਤੁਝ ਤੇ ਪਤਿ ਹੋਇ ॥
42 ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥
43 ਨਾਮ ਰਤਨੁ ਸਭ ਜਗ ਮਹਿ ਲੋਇ ॥੫॥
44 ਗੁਰਮੁਖਿ ਬਾਣੀ ਮੀਠੀ ਲਾਗੀ ॥
45 ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥
46 ਸਹਜੇ ਸਚੁ ਮਿਲਿਆ ਪਰਸਾਦੀ ॥
47 ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥
48 ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥
49 ਜਬ ਹਿਰਦੈ ਰਾਮ ਨਾਮ ਗੁਣਤਾਸੁ ॥
50 ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥
51 ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥
52 ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥
53 ਗੁਰਮੁਖਿ ਮੇਲੇ ਆਪੁ ਗਵਾਏ ॥
54 ਹਿਰਦੈ ਸਾਚਾ ਨਾਮੁ ਵਸਾਏ ॥
55 ਨਾਨਕ ਸਹਜੇ ਸਾਚਿ ਸਮਾਏ ॥੮॥੭॥
56 ਗਉੜੀ ਮਹਲਾ ੩ ॥
57 ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥