Ang 293
1 ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥
2 ਸਾਧਸੰਗਿ ਮਿਲਿ ਕਰਹੁ ਅਨੰਦ ॥
3 ਗੁਨ ਗਾਵਹੁ ਪ੍ਰਭ ਪਰਮਾਨੰਦ ॥
4 ਰਾਮ ਨਾਮ ਤਤੁ ਕਰਹੁ ਬੀਚਾਰੁ ॥
5 ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥
6 ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥
7 ਪ੍ਰਾਨ ਤਰਨ ਕਾ ਇਹੈ ਸੁਆਉ ॥
8 ਆਠ ਪਹਰ ਪ੍ਰਭ ਪੇਖਹੁ ਨੇਰਾ ॥
9 ਮਿਟੈ ਅਗਿਆਨੁ ਬਿਨਸੈ ਅੰਧੇਰਾ ॥
10 ਸੁਨਿ ਉਪਦੇਸੁ ਹਿਰਦੈ ਬਸਾਵਹੁ ॥
11 ਮਨ ਇਛੇ ਨਾਨਕ ਫਲ ਪਾਵਹੁ ॥੫॥
12 ਹਲਤੁ ਪਲਤੁ ਦੁਇ ਲੇਹੁ ਸਵਾਰਿ ॥
13 ਰਾਮ ਨਾਮੁ ਅੰਤਰਿ ਉਰਿ ਧਾਰਿ ॥
14 ਪੂਰੇ ਗੁਰ ਕੀ ਪੂਰੀ ਦੀਖਿਆ ॥
15 ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥
16 ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥
17 ਦੂਖੁ ਦਰਦੁ ਮਨ ਤੇ ਭਉ ਜਾਇ ॥
18 ਸਚੁ ਵਾਪਾਰੁ ਕਰਹੁ ਵਾਪਾਰੀ ॥
19 ਦਰਗਹ ਨਿਬਹੈ ਖੇਪ ਤੁਮਾਰੀ ॥
20 ਏਕਾ ਟੇਕ ਰਖਹੁ ਮਨ ਮਾਹਿ ॥
21 ਨਾਨਕ ਬਹੁਰਿ ਨ ਆਵਹਿ ਜਾਹਿ ॥੬॥
22 ਤਿਸ ਤੇ ਦੂਰਿ ਕਹਾ ਕੋ ਜਾਇ ॥
23 ਉਬਰੈ ਰਾਖਨਹਾਰੁ ਧਿਆਇ ॥
24 ਨਿਰਭਉ ਜਪੈ ਸਗਲ ਭਉ ਮਿਟੈ ॥
25 ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥
26 ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥
27 ਨਾਮੁ ਜਪਤ ਮਨਿ ਹੋਵਤ ਸੂਖ ॥
28 ਚਿੰਤਾ ਜਾਇ ਮਿਟੈ ਅਹੰਕਾਰੁ ॥
29 ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥
30 ਸਿਰ ਊਪਰਿ ਠਾਢਾ ਗੁਰੁ ਸੂਰਾ ॥
31 ਨਾਨਕ ਤਾ ਕੇ ਕਾਰਜ ਪੂਰਾ ॥੭॥
32 ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥
33 ਦਰਸਨੁ ਪੇਖਤ ਉਧਰਤ ਸ੍ਰਿਸਟਿ ॥
34 ਚਰਨ ਕਮਲ ਜਾ ਕੇ ਅਨੂਪ ॥
35 ਸਫਲ ਦਰਸਨੁ ਸੁੰਦਰ ਹਰਿ ਰੂਪ ॥
36 ਧੰਨੁ ਸੇਵਾ ਸੇਵਕੁ ਪਰਵਾਨੁ ॥
37 ਅੰਤਰਜਾਮੀ ਪੁਰਖੁ ਪ੍ਰਧਾਨੁ ॥
38 ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥
39 ਤਾ ਕੈ ਨਿਕਟਿ ਨ ਆਵਤ ਕਾਲੁ ॥
40 ਅਮਰ ਭਏ ਅਮਰਾ ਪਦੁ ਪਾਇਆ ॥
41 ਸਾਧਸੰਗਿ ਨਾਨਕ ਹਰਿ ਧਿਆਇਆ ॥੮॥੨੨॥
42 ਸਲੋਕੁ ॥
43 ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥
44 ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥੧॥
45 ਅਸਟਪਦੀ ॥
46 ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥
47 ਨਾਮੁ ਪ੍ਰਭੂ ਕਾ ਲਾਗਾ ਮੀਠਾ ॥
48 ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥
49 ਅਨਿਕ ਰੰਗ ਨਾਨਾ ਦ੍ਰਿਸਟਾਹਿ ॥
50 ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥
51 ਦੇਹੀ ਮਹਿ ਇਸ ਕਾ ਬਿਸ੍ਰਾਮੁ ॥
52 ਸੁੰਨ ਸਮਾਧਿ ਅਨਹਤ ਤਹ ਨਾਦ ॥
53 ਕਹਨੁ ਨ ਜਾਈ ਅਚਰਜ ਬਿਸਮਾਦ ॥
54 ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥
55 ਨਾਨਕ ਤਿਸੁ ਜਨ ਸੋਝੀ ਪਾਏ ॥੧॥
56 ਸੋ ਅੰਤਰਿ ਸੋ ਬਾਹਰਿ ਅਨੰਤ ॥
57 ਘਟਿ ਘਟਿ ਬਿਆਪਿ ਰਹਿਆ ਭਗਵੰਤ ॥
58 ਧਰਨਿ ਮਾਹਿ ਆਕਾਸ ਪਇਆਲ ॥
59 ਸਰਬ ਲੋਕ ਪੂਰਨ ਪ੍ਰਤਿਪਾਲ ॥