Ang 304
1 ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥
2 ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥
3 ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥
4 ਪਉੜੀ ॥
5 ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥
6 ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥
7 ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥
8 ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥
9 ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥
10 ਸਲੋਕ ਮਃ ੪ ॥
11 ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥
12 ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥
13 ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥
14 ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ ॥
15 ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥
16 ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥
17 ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥
18 ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥
19 ਮਃ ੪ ॥
20 ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥
21 ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥
22 ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥
23 ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥
24 ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥
25 ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥
26 ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥
27 ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥
28 ਪਉੜੀ ॥
29 ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥
30 ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥
31 ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥
32 ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥
33 ਓਨੑਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥
34 ਸਲੋਕ ਮਃ ੪ ॥
35 ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥
36 ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ ॥