Ang 316
1 ਧਰਮ ਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥
2 ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥
3 ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ ਸੋ ਬੂਝੈ ਜੁ ਦਯਿ ਸਵਾਰਿਆ ॥੧॥
4 ਮਃ ੪ ॥
5 ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥
6 ਹਰਿ ਕੀਰਤਨੁ ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥
7 ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ਸਵਾਈ ॥
8 ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥
9 ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ ॥
10 ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥
11 ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥
12 ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥੨॥
13 ਪਉੜੀ ਮਃ ੫ ॥
14 ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥
15 ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ ॥
16 ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥
17 ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥
18 ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥
19 ਸਲੋਕ ਮਃ ੪ ॥
20 ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ ॥
21 ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥
22 ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ ॥
23 ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧੵਾਰੁ ॥
24 ਨਾਨਕ ਮਨਮੁਖਾ ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥੧॥
25 ਮਃ ੪ ॥
26 ਜਿਨਾ ਅੰਦਰਿ ਦੂਜਾ ਭਾਉ ਹੈ ਤਿਨੑਾ ਗੁਰਮੁਖਿ ਪ੍ਰੀਤਿ ਨ ਹੋਇ ॥
27 ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥
28 ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥
29 ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥
30 ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥
31 ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰਸਬਦੀ ਸੁਖੁ ਹੋਇ ॥੨॥
32 ਪਉੜੀ ਮਃ ੫ ॥
33 ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ ॥
34 ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥
35 ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥
36 ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥
37 ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥
38 ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥