Ang 362
1 ਜੋ ਮਨਿ ਰਾਤੇ ਹਰਿ ਰੰਗੁ ਲਾਇ ॥
2 ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥੧॥ ਰਹਾਉ ॥
3 ਸਬਦੁ ਚਾਖੈ ਸਾਚਾ ਸਾਦੁ ਪਾਏ ॥
4 ਹਰਿ ਕਾ ਨਾਮੁ ਮੰਨਿ ਵਸਾਏ ॥
5 ਹਰਿ ਪ੍ਰਭੁ ਸਦਾ ਰਹਿਆ ਭਰਪੂਰਿ ॥
6 ਆਪੇ ਨੇੜੈ ਆਪੇ ਦੂਰਿ ॥੨॥
7 ਆਖਣਿ ਆਖੈ ਬਕੈ ਸਭੁ ਕੋਇ ॥
8 ਆਪੇ ਬਖਸਿ ਮਿਲਾਏ ਸੋਇ ॥
9 ਕਹਣੈ ਕਥਨਿ ਨ ਪਾਇਆ ਜਾਇ ॥
10 ਗੁਰ ਪਰਸਾਦਿ ਵਸੈ ਮਨਿ ਆਇ ॥੩॥
11 ਗੁਰਮੁਖਿ ਵਿਚਹੁ ਆਪੁ ਗਵਾਇ ॥
12 ਹਰਿ ਰੰਗਿ ਰਾਤੇ ਮੋਹੁ ਚੁਕਾਇ ॥
13 ਅਤਿ ਨਿਰਮਲੁ ਗੁਰਸਬਦ ਵੀਚਾਰ ॥
14 ਨਾਨਕ ਨਾਮਿ ਸਵਾਰਣਹਾਰ ॥੪॥੪॥੪੩॥
15 ਆਸਾ ਮਹਲਾ ੩ ॥
16 ਦੂਜੈ ਭਾਇ ਲਗੇ ਦੁਖੁ ਪਾਇਆ ॥
17 ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥
18 ਸਤਿਗੁਰੁ ਸੇਵੈ ਸੋਝੀ ਹੋਇ ॥
19 ਦੂਜੈ ਭਾਇ ਨ ਲਾਗੈ ਕੋਇ ॥੧॥
20 ਮੂਲਿ ਲਾਗੇ ਸੇ ਜਨ ਪਰਵਾਣੁ ॥
21 ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰਸਬਦੀ ਹਰਿ ਏਕੋ ਜਾਣੁ ॥੧॥ ਰਹਾਉ ॥
22 ਡਾਲੀ ਲਾਗੈ ਨਿਹਫਲੁ ਜਾਇ ॥
23 ਅੰਧਂੀ ਕੰਮੀ ਅੰਧ ਸਜਾਇ ॥
24 ਮਨਮੁਖੁ ਅੰਧਾ ਠਉਰ ਨ ਪਾਇ ॥
25 ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥
26 ਗੁਰ ਕੀ ਸੇਵਾ ਸਦਾ ਸੁਖੁ ਪਾਏ ॥
27 ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥
28 ਨਾਮੇ ਨਾਮਿ ਕਰੇ ਵੀਚਾਰੁ ॥
29 ਆਪਿ ਤਰੈ ਕੁਲ ਉਧਰਣਹਾਰੁ ॥੩॥
30 ਗੁਰ ਕੀ ਬਾਣੀ ਨਾਮਿ ਵਜਾਏ ॥
31 ਨਾਨਕ ਮਹਲੁ ਸਬਦਿ ਘਰੁ ਪਾਏ ॥
32 ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥
33 ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥
34 ਆਸਾ ਮਹਲਾ ੩ ॥
35 ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥
36 ਦੂਜੈ ਭਾਇ ਆਤਮ ਸੰਘਾਰਹਿ ॥
37 ਮੇਰਾ ਮੇਰਾ ਕਰਿ ਕਰਿ ਵਿਗੂਤਾ ॥
38 ਆਤਮੁ ਨ ਚੀਨੑੈ ਭਰਮੈ ਵਿਚਿ ਸੂਤਾ ॥੧॥
39 ਮਰੁ ਮੁਇਆ ਸਬਦੇ ਮਰਿ ਜਾਇ ॥
40 ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥
41 ਨਾਮ ਵਿਹੂਣ ਗਰਭ ਗਲਿ ਜਾਇ ॥
42 ਬਿਰਥਾ ਜਨਮੁ ਦੂਜੈ ਲੋਭਾਇ ॥
43 ਨਾਮ ਬਿਹੂਣੀ ਦੁਖਿ ਜਲੈ ਸਬਾਈ ॥
44 ਸਤਿਗੁਰਿ ਪੂਰੈ ਬੂਝ ਬੁਝਾਈ ॥੨॥
45 ਮਨੁ ਚੰਚਲੁ ਬਹੁ ਚੋਟਾ ਖਾਇ ॥
46 ਏਥਹੁ ਛੁੜਕਿਆ ਠਉਰ ਨ ਪਾਇ ॥
47 ਗਰਭ ਜੋਨਿ ਵਿਸਟਾ ਕਾ ਵਾਸੁ ॥
48 ਤਿਤੁ ਘਰਿ ਮਨਮੁਖੁ ਕਰੇ ਨਿਵਾਸੁ ॥੩॥
49 ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥
50 ਗੁਰਮੁਖਿ ਜੋਤੀ ਜੋਤਿ ਮਿਲਾਈ ॥
51 ਨਿਰਮਲ ਬਾਣੀ ਨਿਜ ਘਰਿ ਵਾਸਾ ॥
52 ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥
53 ਆਸਾ ਮਹਲਾ ੩ ॥
54 ਲਾਲੈ ਆਪਣੀ ਜਾਤਿ ਗਵਾਈ ॥