Ang 387
1 ਰਾਮ ਰਾਮਾ ਰਾਮਾ ਗੁਨ ਗਾਵਉ ॥
2 ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥੧॥ ਰਹਾਉ ॥
3 ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥
4 ਘਟ ਘਟ ਅੰਤਰਿ ਰਵਿਆ ਸੋਈ ॥੨॥
5 ਓਪਤਿ ਪਰਲਉ ਖਿਨ ਮਹਿ ਕਰਤਾ ॥
6 ਆਪਿ ਅਲੇਪਾ ਨਿਰਗੁਨੁ ਰਹਤਾ ॥੩॥
7 ਕਰਨ ਕਰਾਵਨ ਅੰਤਰਜਾਮੀ ॥
8 ਅਨੰਦ ਕਰੈ ਨਾਨਕ ਕਾ ਸੁਆਮੀ ॥੪॥੧੩॥੬੪॥
9 ਆਸਾ ਮਹਲਾ ੫ ॥
10 ਕੋਟਿ ਜਨਮ ਕੇ ਰਹੇ ਭਵਾਰੇ ॥
11 ਦੁਲਭ ਦੇਹ ਜੀਤੀ ਨਹੀ ਹਾਰੇ ॥੧॥
12 ਕਿਲਬਿਖ ਬਿਨਾਸੇ ਦੁਖ ਦਰਦ ਦੂਰਿ ॥
13 ਭਏ ਪੁਨੀਤ ਸੰਤਨ ਕੀ ਧੂਰਿ ॥੧॥ ਰਹਾਉ ॥
14 ਪ੍ਰਭ ਕੇ ਸੰਤ ਉਧਾਰਨ ਜੋਗ ॥
15 ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥੨॥
16 ਮਨਿ ਆਨੰਦੁ ਮੰਤ੍ਰੁ ਗੁਰਿ ਦੀਆ ॥
17 ਤ੍ਰਿਸਨ ਬੁਝੀ ਮਨੁ ਨਿਹਚਲੁ ਥੀਆ ॥੩॥
18 ਨਾਮੁ ਪਦਾਰਥੁ ਨਉ ਨਿਧਿ ਸਿਧਿ ॥
19 ਨਾਨਕ ਗੁਰ ਤੇ ਪਾਈ ਬੁਧਿ ॥੪॥੧੪॥੬੫॥
20 ਆਸਾ ਮਹਲਾ ੫ ॥
21 ਮਿਟੀ ਤਿਆਸ ਅਗਿਆਨ ਅੰਧੇਰੇ ॥
22 ਸਾਧ ਸੇਵਾ ਅਘ ਕਟੇ ਘਨੇਰੇ ॥੧॥
23 ਸੂਖ ਸਹਜ ਆਨੰਦੁ ਘਨਾ ॥
24 ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥੧॥ ਰਹਾਉ ॥
25 ਬਿਨਸਿਓ ਮਨ ਕਾ ਮੂਰਖੁ ਢੀਠਾ ॥
26 ਪ੍ਰਭ ਕਾ ਭਾਣਾ ਲਾਗਾ ਮੀਠਾ ॥੨॥
27 ਗੁਰ ਪੂਰੇ ਕੇ ਚਰਣ ਗਹੇ ॥
28 ਕੋਟਿ ਜਨਮ ਕੇ ਪਾਪ ਲਹੇ ॥੩॥
29 ਰਤਨ ਜਨਮੁ ਇਹੁ ਸਫਲ ਭਇਆ ॥
30 ਕਹੁ ਨਾਨਕ ਪ੍ਰਭ ਕਰੀ ਮਇਆ ॥੪॥੧੫॥੬੬॥
31 ਆਸਾ ਮਹਲਾ ੫ ॥
32 ਸਤਿਗੁਰੁ ਅਪਨਾ ਸਦ ਸਦਾ ਸਮੑਾਰੇ ॥
33 ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥
34 ਜਾਗੁ ਰੇ ਮਨ ਜਾਗਨਹਾਰੇ ॥
35 ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥
36 ਗੁਰ ਕੀ ਬਾਣੀ ਸਿਉ ਰੰਗੁ ਲਾਇ ॥
37 ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥
38 ਗੁਰ ਬਿਨੁ ਦੂਜਾ ਨਾਹੀ ਥਾਉ ॥
39 ਗੁਰੁ ਦਾਤਾ ਗੁਰੁ ਦੇਵੈ ਨਾਉ ॥੩॥
40 ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥
41 ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥
42 ਆਸਾ ਮਹਲਾ ੫ ॥
43 ਆਪੇ ਪੇਡੁ ਬਿਸਥਾਰੀ ਸਾਖ ॥
44 ਅਪਨੀ ਖੇਤੀ ਆਪੇ ਰਾਖ ॥੧॥
45 ਜਤ ਕਤ ਪੇਖਉ ਏਕੈ ਓਹੀ ॥
46 ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ ॥
47 ਆਪੇ ਸੂਰੁ ਕਿਰਣਿ ਬਿਸਥਾਰੁ ॥
48 ਸੋਈ ਗੁਪਤੁ ਸੋਈ ਆਕਾਰੁ ॥੨॥
49 ਸਰਗੁਣ ਨਿਰਗੁਣ ਥਾਪੈ ਨਾਉ ॥
50 ਦੁਹ ਮਿਲਿ ਏਕੈ ਕੀਨੋ ਠਾਉ ॥੩॥
51 ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥
52 ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥
53 ਆਸਾ ਮਹਲਾ ੫ ॥
54 ਉਕਤਿ ਸਿਆਨਪ ਕਿਛੂ ਨ ਜਾਨਾ ॥