Ang 41
1 ਸਿਰੀਰਾਗੁ ਮਹਲਾ ੪ ॥
2 ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥
3 ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥
4 ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥੧॥
5 ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥
6 ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥
7 ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥
8 ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥
9 ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥
10 ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥
11 ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥
12 ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥੩॥
13 ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥
14 ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥
15 ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥੪॥੪॥੬੮॥
16 ਸਿਰੀਰਾਗੁ ਮਹਲਾ ੪ ॥
17 ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥
18 ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥
19 ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥
20 ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥
21 ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥੧॥ ਰਹਾਉ ॥
22 ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥
23 ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ ॥
24 ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥
25 ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥
26 ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥
27 ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥
28 ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥
29 ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥
30 ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥੪॥੫॥੬੯॥
31 ਸਿਰੀਰਾਗੁ ਮਹਲਾ ੪ ॥
32 ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥
33 ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥
34 ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥੧॥
35 ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥
36 ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥੧॥ ਰਹਾਉ ॥
37 ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ ਸਰਣਾਇ ॥