Ang 416
1 ਆਸਾ ਮਹਲਾ ੧ ॥
2 ਤਨੁ ਬਿਨਸੈ ਧਨੁ ਕਾ ਕੋ ਕਹੀਐ ॥
3 ਬਿਨੁ ਗੁਰ ਰਾਮ ਨਾਮੁ ਕਤ ਲਹੀਐ ॥
4 ਰਾਮ ਨਾਮ ਧਨੁ ਸੰਗਿ ਸਖਾਈ ॥
5 ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥੧॥
6 ਰਾਮ ਨਾਮ ਬਿਨੁ ਕਵਨੁ ਹਮਾਰਾ ॥
7 ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ ॥੧॥ ਰਹਾਉ ॥
8 ਕਨਿਕ ਕਾਮਨੀ ਹੇਤੁ ਗਵਾਰਾ ॥
9 ਦੁਬਿਧਾ ਲਾਗੇ ਨਾਮੁ ਵਿਸਾਰਾ ॥
10 ਜਿਸੁ ਤੂੰ ਬਖਸਹਿ ਨਾਮੁ ਜਪਾਇ ॥
11 ਦੂਤੁ ਨ ਲਾਗਿ ਸਕੈ ਗੁਨ ਗਾਇ ॥੨॥
12 ਹਰਿ ਗੁਰੁ ਦਾਤਾ ਰਾਮ ਗੁਪਾਲਾ ॥
13 ਜਿਉ ਭਾਵੈ ਤਿਉ ਰਾਖੁ ਦਇਆਲਾ ॥
14 ਗੁਰਮੁਖਿ ਰਾਮੁ ਮੇਰੈ ਮਨਿ ਭਾਇਆ ॥
15 ਰੋਗ ਮਿਟੇ ਦੁਖੁ ਠਾਕਿ ਰਹਾਇਆ ॥੩॥
16 ਅਵਰੁ ਨ ਅਉਖਧੁ ਤੰਤ ਨ ਮੰਤਾ ॥
17 ਹਰਿ ਹਰਿ ਸਿਮਰਣੁ ਕਿਲਵਿਖ ਹੰਤਾ ॥
18 ਤੂੰ ਆਪਿ ਭੁਲਾਵਹਿ ਨਾਮੁ ਵਿਸਾਰਿ ॥
19 ਤੂੰ ਆਪੇ ਰਾਖਹਿ ਕਿਰਪਾ ਧਾਰਿ ॥੪॥
20 ਰੋਗੁ ਭਰਮੁ ਭੇਦੁ ਮਨਿ ਦੂਜਾ ॥
21 ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ ॥
22 ਆਦਿ ਪੁਰਖ ਗੁਰ ਦਰਸ ਨ ਦੇਖਹਿ ॥
23 ਵਿਣੁ ਗੁਰਸਬਦੈ ਜਨਮੁ ਕਿ ਲੇਖਹਿ ॥੫॥
24 ਦੇਖਿ ਅਚਰਜੁ ਰਹੇ ਬਿਸਮਾਦਿ ॥
25 ਘਟਿ ਘਟਿ ਸੁਰ ਨਰ ਸਹਜ ਸਮਾਧਿ ॥
26 ਭਰਿਪੁਰਿ ਧਾਰਿ ਰਹੇ ਮਨ ਮਾਹੀ ॥
27 ਤੁਮ ਸਮਸਰਿ ਅਵਰੁ ਕੋ ਨਾਹੀ ॥੬॥
28 ਜਾ ਕੀ ਭਗਤਿ ਹੇਤੁ ਮੁਖਿ ਨਾਮੁ ॥
29 ਸੰਤ ਭਗਤ ਕੀ ਸੰਗਤਿ ਰਾਮੁ ॥
30 ਬੰਧਨ ਤੋਰੇ ਸਹਜਿ ਧਿਆਨੁ ॥
31 ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥੭॥
32 ਨਾ ਜਮਦੂਤ ਦੂਖੁ ਤਿਸੁ ਲਾਗੈ ॥
33 ਜੋ ਜਨੁ ਰਾਮ ਨਾਮਿ ਲਿਵ ਜਾਗੈ ॥
34 ਭਗਤਿ ਵਛਲੁ ਭਗਤਾ ਹਰਿ ਸੰਗਿ ॥
35 ਨਾਨਕ ਮੁਕਤਿ ਭਏ ਹਰਿ ਰੰਗਿ ॥੮॥੯॥
36 ਆਸਾ ਮਹਲਾ ੧ ਇਕਤੁਕੀ ॥
37 ਗੁਰੁ ਸੇਵੇ ਸੋ ਠਾਕੁਰ ਜਾਨੈ ॥
38 ਦੂਖੁ ਮਿਟੈ ਸਚੁ ਸਬਦਿ ਪਛਾਨੈ ॥੧॥
39 ਰਾਮੁ ਜਪਹੁ ਮੇਰੀ ਸਖੀ ਸਖੈਨੀ ॥
40 ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ ॥
41 ਬੰਧਨ ਮਾਤ ਪਿਤਾ ਸੰਸਾਰਿ ॥
42 ਬੰਧਨ ਸੁਤ ਕੰਨਿਆ ਅਰੁ ਨਾਰਿ ॥੨॥
43 ਬੰਧਨ ਕਰਮ ਧਰਮ ਹਉ ਕੀਆ ॥
44 ਬੰਧਨ ਪੁਤੁ ਕਲਤੁ ਮਨਿ ਬੀਆ ॥੩॥
45 ਬੰਧਨ ਕਿਰਖੀ ਕਰਹਿ ਕਿਰਸਾਨ ॥
46 ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥੪॥
47 ਬੰਧਨ ਸਉਦਾ ਅਣਵੀਚਾਰੀ ॥
48 ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥੫॥
49 ਬੰਧਨ ਸਾਹ ਸੰਚਹਿ ਧਨੁ ਜਾਇ ॥
50 ਬਿਨੁ ਹਰਿ ਭਗਤਿ ਨ ਪਵਈ ਥਾਇ ॥੬॥
51 ਬੰਧਨ ਬੇਦੁ ਬਾਦੁ ਅਹੰਕਾਰ ॥
52 ਬੰਧਨਿ ਬਿਨਸੈ ਮੋਹ ਵਿਕਾਰ ॥੭॥
53 ਨਾਨਕ ਰਾਮ ਨਾਮ ਸਰਣਾਈ ॥
54 ਸਤਿਗੁਰਿ ਰਾਖੇ ਬੰਧੁ ਨ ਪਾਈ ॥੮॥੧੦॥