Ang 421
1 ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥
2 ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥
3 ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥
4 ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥
5 ਆਸਾ ਮਹਲਾ ੧ ॥
6 ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥
7 ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥
8 ਮੈ ਓਲੑਗੀਆ ਓਲੑਗੀ ਹਮ ਛੋਰੂ ਥਾਰੇ ॥
9 ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ ਰਹਾਉ ॥
10 ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥
11 ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥
12 ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥
13 ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥
14 ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥
15 ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥
16 ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥
17 ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥੫॥
18 ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥
19 ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥੬॥
20 ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥
21 ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥
22 ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥
23 ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥
24 ਆਸਾ ਮਹਲਾ ੧ ॥
25 ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥
26 ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥
27 ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥
28 ਆਪੁ ਗਇਆ ਸੋਝੀ ਪਈ ਗੁਰਸਬਦੀ ਮੇਲਾ ॥੧॥ ਰਹਾਉ ॥
29 ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥
30 ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥
31 ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥
32 ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥
33 ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥
34 ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥
35 ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥
36 ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥
37 ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥
38 ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥
39 ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥
40 ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥੭॥
41 ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥
42 ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥
43 ਆਸਾ ਮਹਲਾ ੧ ॥
44 ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥
45 ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥