Ang 444
1 ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥
2 ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥੬॥
3 ਜਿਨ ਸਰਧਾ ਰਾਮ ਨਾਮਿ ਲਗੀ ਤਿਨੑ ਦੂਜੈ ਚਿਤੁ ਨ ਲਾਇਆ ਰਾਮ ॥
4 ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥
5 ਰਾਮ ਨਾਮੁ ਮਨਿ ਭਾਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥
6 ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥
7 ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥
8 ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥੭॥
9 ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥
10 ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥
11 ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥
12 ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥
13 ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥
14 ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥੮॥੨॥੯॥
15 ੴ ਸਤਿਗੁਰ ਪ੍ਰਸਾਦਿ ॥
16 ਆਸਾ ਛੰਤ ਮਹਲਾ ੪ ਘਰੁ ੨ ॥
17 ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥
18 ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥
19 ਹਰਿ ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥
20 ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥
21 ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥
22 ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥੧॥
23 ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥
24 ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥
25 ਹਰਿ ਹਰਿ ਨਾਮੁ ਜਪਿਆ ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥
26 ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥
27 ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥
28 ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥੨॥
29 ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥
30 ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥