Ang 454
1 ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥
2 ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥
3 ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥
4 ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥
5 ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥
6 ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥
7 ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥
8 ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥
9 ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥
10 ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥
11 ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥
12 ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰਸਬਦੀ ਰੰਗੁ ਮਾਣੀਐ ॥
13 ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥
14 ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥
15 ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥
16 ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥
17 ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥
18 ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥
19 ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥
20 ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥੪॥੧॥੩॥
21 ਆਸਾ ਮਹਲਾ ੫ ਛੰਤ ਘਰੁ ੬ ॥
22 ੴ ਸਤਿਗੁਰ ਪ੍ਰਸਾਦਿ ॥
23 ਸਲੋਕੁ ॥
24 ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥
25 ਨਾਨਕ ਪ੍ਰੀਤਿ ਲਗੀ ਤਿਨੑ ਰਾਮ ਸਿਉ ਭੇਟਤ ਸਾਧ ਸੰਗਾਤ ॥੧॥
26 ਛੰਤੁ ॥
27 ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥
28 ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥
29 ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥
30 ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥
31 ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥
32 ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥
33 ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥