Ang 457
1 ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥
2 ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥
3 ਆਸਾ ਮਹਲਾ ੫ ॥
4 ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥
5 ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ ॥
6 ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ ॥
7 ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥
8 ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ਪ੍ਰੀਤਮੁ ਭਾਵਏ ॥
9 ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥੧॥
10 ਜਾ ਕਉ ਰਾਮ ਭਤਾਰੁ ਤਾ ਕੈ ਅਨਦੁ ਘਣਾ ॥
11 ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ ॥
12 ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ ਸੁਰਜਨੁ ਸੋ ਪ੍ਰਭੂ ॥
13 ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ ॥
14 ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ ॥
15 ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥੨॥
16 ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥
17 ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥
18 ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥
19 ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥
20 ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥
21 ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥੩॥
22 ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥
23 ਤਾ ਕੀ ਪੂਰਨ ਆਸ ਜਿਨੑ ਸਾਧਸੰਗੁ ਪਾਇਆ ॥
24 ਸਾਧਸੰਗਿ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥
25 ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥
26 ਮਨਿ ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ ॥
27 ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥੪॥੪॥੭॥
28 ਆਸਾ ਮਹਲਾ ੫ ॥
29 ਸਲੋਕੁ ॥
30 ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥
31 ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥੧॥
32 ਛੰਤ ॥
33 ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥
34 ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥
35 ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮੑ ਦਇਆ ॥
36 ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥
37 ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥
38 ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥