Ang 459
1 ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥
2 ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ ॥
3 ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥
4 ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ ॥
5 ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥੪॥੬॥੯॥
6 ਆਸਾ ਮਹਲਾ ੫ ਛੰਤ ਘਰੁ ੭ ॥
7 ੴ ਸਤਿਗੁਰ ਪ੍ਰਸਾਦਿ ॥
8 ਸਲੋਕੁ ॥
9 ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥
10 ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥
11 ਛੰਤ ॥
12 ਭਿੰਨੀ ਰੈਨੜੀਐ ਚਾਮਕਨਿ ਤਾਰੇ ॥
13 ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥
14 ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥
15 ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥
16 ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥
17 ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
18 ਮੇਰੀ ਸੇਜੜੀਐ ਆਡੰਬਰੁ ਬਣਿਆ ॥
19 ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥
20 ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥
21 ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥
22 ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥
23 ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥
24 ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥
25 ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥
26 ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥
27 ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥
28 ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥
29 ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥
30 ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥
31 ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥
32 ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥
33 ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥
34 ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥
35 ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥
36 ਆਸਾ ਮਹਲਾ ੫ ॥
37 ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥
38 ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥
39 ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥
40 ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥