Ang 461
1 ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥
2 ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥
3 ਗਹਿ ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥
4 ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ ॥
5 ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ ॥
6 ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ ਨ ਉਪਾੜਾ ॥੪॥੩॥੧੨॥
7 ਆਸਾ ਮਹਲਾ ੫ ॥
8 ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥
9 ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥
10 ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥
11 ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥
12 ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥
13 ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥
14 ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥
15 ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥
16 ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥
17 ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥
18 ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥
19 ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥
20 ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥
21 ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥
22 ਸੰਸਾਰੁ ਸਾਗਰੁ ਤਿਨੑੀ ਤਰਿਆ ਜਿਨੑੀ ਏਕੁ ਧਿਆਇਆ ॥
23 ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥
24 ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥
25 ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥
26 ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥
27 ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥
28 ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥
29 ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥
30 ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥
31 ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥
32 ਆਸਾ ਮਹਲਾ ੫ ਛੰਤ ਘਰੁ ੮ ॥
33 ੴ ਸਤਿਗੁਰ ਪ੍ਰਸਾਦਿ ॥
34 ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੇ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ ਜਾਤ ॥
35 ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਮਨ ਚੋਰ ਹੇ ਦਿਨਕਰੋ ਅਨਦਿਨੁ ਖਾਤ ॥
36 ਦਿਨ ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥