Ang 478
1 ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥
2 ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥
3 ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥
4 ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥
5 ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥
6 ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥
7 ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥
8 ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥
9 ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ ਦੁਤੁਕੇ
10 ੴ ਸਤਿਗੁਰ ਪ੍ਰਸਾਦਿ ॥
11 ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥
12 ਸਨਕ ਸਨੰਦ ਅੰਤੁ ਨਹੀ ਪਾਇਆ ॥
13 ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥
14 ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥
15 ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥
16 ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥
17 ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥
18 ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥
19 ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥
20 ਕਹੁ ਕਬੀਰ ਨਦਰਿ ਕਰੇ ਜੇ ਮਂੀਰਾ ॥
21 ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥
22 ਆਸਾ ॥
23 ਬਾਤੀ ਸੂਕੀ ਤੇਲੁ ਨਿਖੂਟਾ ॥
24 ਮੰਦਲੁ ਨ ਬਾਜੈ ਨਟੁ ਪੈ ਸੂਤਾ ॥੧॥
25 ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥
26 ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥੧॥ ਰਹਾਉ ॥
27 ਟੂਟੀ ਤੰਤੁ ਨ ਬਜੈ ਰਬਾਬੁ ॥
28 ਭੂਲਿ ਬਿਗਾਰਿਓ ਅਪਨਾ ਕਾਜੁ ॥੨॥
29 ਕਥਨੀ ਬਦਨੀ ਕਹਨੁ ਕਹਾਵਨੁ ॥
30 ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥
31 ਕਹਤ ਕਬੀਰ ਪੰਚ ਜੋ ਚੂਰੇ ॥
32 ਤਿਨ ਤੇ ਨਾਹਿ ਪਰਮ ਪਦੁ ਦੂਰੇ ॥੪॥੨॥੧੧॥
33 ਆਸਾ ॥
34 ਸੁਤੁ ਅਪਰਾਧ ਕਰਤ ਹੈ ਜੇਤੇ ॥
35 ਜਨਨੀ ਚੀਤਿ ਨ ਰਾਖਸਿ ਤੇਤੇ ॥੧॥
36 ਰਾਮਈਆ ਹਉ ਬਾਰਿਕੁ ਤੇਰਾ ॥
37 ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥
38 ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥
39 ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥
40 ਚਿੰਤ ਭਵਨਿ ਮਨੁ ਪਰਿਓ ਹਮਾਰਾ ॥
41 ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥
42 ਦੇਹਿ ਬਿਮਲ ਮਤਿ ਸਦਾ ਸਰੀਰਾ ॥
43 ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥
44 ਆਸਾ ॥
45 ਹਜ ਹਮਾਰੀ ਗੋਮਤੀ ਤੀਰ ॥
46 ਜਹਾ ਬਸਹਿ ਪੀਤੰਬਰ ਪੀਰ ॥੧॥
47 ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥
48 ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥