Ang 522
1 ਭਗਤ ਤੇਰੇ ਦਇਆਲ ਓਨੑਾ ਮਿਹਰ ਪਾਇ ॥
2 ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥
3 ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥
4 ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥
5 ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥
6 ਸਲੋਕ ਮਃ ੫ ॥
7 ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥
8 ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥
9 ਮਃ ੫ ॥
10 ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥
11 ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥
12 ਪਉੜੀ ॥
13 ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥
14 ਫਉਜ ਸਤਾਣੀ ਹਾਠ ਪੰਚਾ ਜੋੜੀਐ ॥
15 ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥
16 ਜਿਣਿ ਜਿਣਿ ਲੈਨੑਿ ਰਲਾਇ ਏਹੋ ਏਨਾ ਲੋੜੀਐ ॥
17 ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥
18 ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥
19 ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥
20 ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥
21 ਸਲੋਕ ਮਃ ੫ ॥
22 ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥
23 ਕੋਟਿ ਕਲੇਸਾ ਊਪਜਹਿ ਨਾਨਕ ਬਿਸਰੈ ਨਾਉ ॥੧॥
24 ਮਃ ੫ ॥
25 ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥
26 ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥
27 ਪਉੜੀ ॥
28 ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥
29 ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥
30 ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥
31 ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥
32 ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥
33 ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥
34 ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥
35 ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥
36 ਸਲੋਕੁ ਮਃ ੫ ॥
37 ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥
38 ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥
39 ਮਃ ੫ ॥
40 ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥
41 ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੨॥
42 ਪਉੜੀ ॥
43 ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥
44 ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥
45 ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥
46 ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥
47 ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥
48 ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥
49 ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ ॥