Ang 524
1 ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥
2 ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥
3 ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥
4 ਸਲੋਕ ਮਃ ੫ ॥
5 ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥
6 ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥੧॥
7 ਮਃ ੫ ॥
8 ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥
9 ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥
10 ਪਉੜੀ ॥
11 ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥
12 ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥
13 ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥
14 ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥
15 ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥
16 ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥
17 ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥
18 ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ
19 ਰਾਗੁ ਗੂਜਰੀ ਭਗਤਾ ਕੀ ਬਾਣੀ ॥
20 ੴ ਸਤਿਗੁਰ ਪ੍ਰਸਾਦਿ ॥
21 ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ ॥
22 ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥
23 ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥
24 ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥
25 ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥੧॥ ਰਹਾਉ ॥
26 ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈਹੈ ॥
27 ਜਨ ਭਗਤਨ ਕੋ ਕਹੋ ਨ ਮਾਨੋ ਕੀਓ ਅਪਨੋ ਪਈਹੈ ॥੨॥
28 ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ ॥
29 ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥੩॥
30 ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥
31 ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥੪॥੧॥
32 ਗੂਜਰੀ ਘਰੁ ੩ ॥
33 ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥
34 ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥
35 ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥
36 ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ ॥
37 ਜਬ ਲਗੁ ਤਾਗਾ ਬਾਹਉ ਬੇਹੀ ॥
38 ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥
39 ਓਛੀ ਮਤਿ ਮੇਰੀ ਜਾਤਿ ਜੁਲਾਹਾ ॥
40 ਹਰਿ ਕਾ ਨਾਮੁ ਲਹਿਓ ਮੈ ਲਾਹਾ ॥੩॥
41 ਕਹਤ ਕਬੀਰ ਸੁਨਹੁ ਮੇਰੀ ਮਾਈ ॥
42 ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥