Ang 555
1 ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥
2 ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥
3 ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥
4 ਸਲੋਕ ॥
5 ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥
6 ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥੧॥
7 ਮਃ ੩ ॥
8 ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥
9 ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥
10 ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥
11 ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥
12 ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥
13 ਪਉੜੀ ॥
14 ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥
15 ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥
16 ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥
17 ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥
18 ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥
19 ਸਲੋਕ ਮਃ ੩ ॥
20 ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥
21 ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥
22 ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥
23 ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥
24 ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥
25 ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥੧॥
26 ਮਃ ੩ ॥
27 ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥
28 ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥
29 ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥
30 ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥
31 ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥
32 ਪਉੜੀ ॥
33 ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥
34 ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥
35 ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥
36 ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥
37 ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥
38 ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥੧੮॥
39 ਸਲੋਕ ਮਃ ੩ ॥
40 ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥