Ang 558
1 ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥
2 ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥
3 ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥
4 ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥
5 ਮਾਠਿ ਗੁੰਦਾਈਁ ਪਟੀਆ ਭਰੀਐ ਮਾਗ ਸੰਧੂਰੇ ॥
6 ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥
7 ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥
8 ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥
9 ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥
10 ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥
11 ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥
12 ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥
13 ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥
14 ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥
15 ਵਡਹੰਸੁ ਮਹਲਾ ੩ ਘਰੁ ੧ ॥
16 ੴ ਸਤਿਗੁਰ ਪ੍ਰਸਾਦਿ ॥
17 ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥
18 ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥
19 ਜਪਿ ਮਨ ਮੇਰੇ ਤੂ ਏਕੋ ਨਾਮੁ ॥
20 ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥
21 ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥
22 ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥
23 ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥
24 ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥
25 ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥
26 ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥
27 ਵਡਹੰਸੁ ਮਹਲਾ ੩ ॥
28 ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥
29 ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥
30 ਮੇਰੇ ਮਨ ਚੇਤਿ ਸਚਾ ਸੋਇ ॥
31 ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥੧॥ ਰਹਾਉ ॥
32 ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥
33 ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥੨॥
34 ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥
35 ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥੩॥
36 ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥
37 ਨਾਨਕ ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥੪॥੨॥