Ang 565
1 ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥
2 ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥
3 ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥
4 ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥
5 ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥
6 ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥
7 ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥
8 ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥
9 ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥
10 ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥
11 ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥
12 ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥
13 ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥
14 ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥
15 ਵਡਹੰਸੁ ਮਹਲਾ ੩ ॥
16 ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥
17 ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥
18 ਵਾਹੁ ਵਾਹੁ ਸਹਜੇ ਗੁਣ ਰਵੀਜੈ ॥
19 ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥
20 ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥
21 ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥
22 ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥
23 ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥
24 ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥
25 ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥
26 ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥
27 ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥
28 ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥
29 ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥
30 ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥
31 ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥
32 ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥
33 ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨੑ ਪਾਇਆ ॥੮॥੨॥
34 ਵਡਹੰਸੁ ਮਹਲਾ ੧ ਛੰਤ ॥
35 ੴ ਸਤਿਗੁਰ ਪ੍ਰਸਾਦਿ ॥
36 ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥
37 ਨਾਤਾ ਸੋ ਪਰਵਾਣੁ ਸਚੁ ਕਮਾਈਐ ॥
38 ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥