Ang 569
1 ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥
2 ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥
3 ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥
4 ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥
5 ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥
6 ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥
7 ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥
8 ਵਡਹੰਸੁ ਮਹਲਾ ੩ ॥
9 ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥
10 ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥
11 ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥
12 ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥
13 ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥
14 ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥
15 ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥
16 ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥
17 ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥
18 ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥
19 ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥
20 ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥
21 ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥
22 ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥
23 ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥
24 ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥
25 ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥
26 ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥
27 ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥
28 ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥
29 ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥
30 ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥
31 ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥
32 ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥
33 ਵਡਹੰਸੁ ਮਹਲਾ ੩ ॥
34 ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥
35 ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥