Ang 593
1 ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥
2 ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥
3 ਪਉੜੀ ॥
4 ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥
5 ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥
6 ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥
7 ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥
8 ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥
9 ਸਲੋਕ ਮਃ ੩ ॥
10 ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥
11 ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥
12 ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥
13 ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥
14 ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥੧॥
15 ਮਃ ੩ ॥
16 ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥
17 ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥
18 ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥
19 ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥
20 ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥
21 ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥
22 ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥
23 ਪਉੜੀ ॥
24 ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥
25 ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥
26 ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥
27 ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥
28 ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥੧੮॥
29 ਸਲੋਕੁ ਮਃ ੩ ॥
30 ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥
31 ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥
32 ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥
33 ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥
34 ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥
35 ਮਃ ੩ ॥