Ang 595
1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਸੋਰਠਿ ਮਹਲਾ ੧ ਘਰੁ ੧ ਚਉਪਦੇ ॥
3 ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥
4 ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥
5 ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥
6 ਭੀ ਸਾਲਾਹਿਹੁ ਸਾਚਾ ਸੋਇ ॥
7 ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥
8 ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥
9 ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥
10 ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥੨॥
11 ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥
12 ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥
13 ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥੩॥
14 ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥
15 ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥
16 ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥੪॥੧॥
17 ਸੋਰਠਿ ਮਹਲਾ ੧ ਘਰੁ ੧ ॥
18 ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥
19 ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥
20 ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥
21 ਬਾਬਾ ਮਾਇਆ ਸਾਥਿ ਨ ਹੋਇ ॥
22 ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥
23 ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥
24 ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥
25 ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥
26 ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥
27 ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥
28 ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥
29 ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥