Ang 60
1 ਮਨ ਰੇ ਕਿਉ ਛੂਟਹਿ ਬਿਨੁ ਪਿਆਰ ॥
2 ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥੧॥ ਰਹਾਉ ॥
3 ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥
4 ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥
5 ਬਿਨੁ ਜਲ ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥
6 ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥
7 ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥
8 ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥
9 ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥
10 ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥
11 ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥੪॥
12 ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥
13 ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥
14 ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥੫॥
15 ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥
16 ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥
17 ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥੬॥
18 ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥
19 ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥
20 ਨਿਰਮਲੁ ਨਾਮੁ ਨ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥
21 ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥
22 ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥
23 ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥੮॥
24 ਬਿਨੁ ਗੁਰ ਪ੍ਰੀਤਿ ਨ ਊਪਜੈ ਹਉਮੈ ਮੈਲੁ ਨ ਜਾਇ ॥
25 ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥
26 ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥੯॥
27 ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥
28 ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ ॥
29 ਨਾਨਕ ਦਰੁ ਘਰੁ ਏਕੁ ਹੈ ਅਵਰੁ ਨ ਦੂਜੀ ਜਾਇ ॥੧੦॥੧੧॥
30 ਸਿਰੀਰਾਗੁ ਮਹਲਾ ੧ ॥
31 ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥
32 ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥
33 ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥
34 ਬਾਬਾ ਮਾਇਆ ਭਰਮਿ ਭੁਲਾਇ ॥
35 ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥
36 ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥
37 ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥
38 ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥
39 ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥