Ang 607
1 ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥
2 ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥
3 ਸੋਰਠਿ ਮਃ ੪ ਦੁਤੁਕੇ ॥
4 ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥
5 ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥
6 ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥
7 ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥
8 ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥
9 ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥
10 ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥
11 ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥
12 ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥
13 ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥
14 ਸੋਰਠਿ ਮਹਲਾ ੪ ॥
15 ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥
16 ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥
17 ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥
18 ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥
19 ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥
20 ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥
21 ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥
22 ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥
23 ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥
24 ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
25 ਸੋਰਠਿ ਮਹਲਾ ੪ ਪੰਚਪਦਾ ॥
26 ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥
27 ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥
28 ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥
29 ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥
30 ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥
31 ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥
32 ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥
33 ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥
34 ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥