Ang 625
1 ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥
2 ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥
3 ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
4 ਸੋਰਠਿ ਮਹਲਾ ੫ ॥
5 ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥
6 ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥
7 ਜਗਜੀਵਨ ਨਾਮੁ ਤੁਮਾਰਾ ॥
8 ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥
9 ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥
10 ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥
11 ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥
12 ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥
13 ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥
14 ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥
15 ਸੋਰਠਿ ਮਃ ੫ ॥
16 ਗੁਰੁ ਪੂਰਾ ਨਮਸਕਾਰੇ ॥
17 ਪ੍ਰਭਿ ਸਭੇ ਕਾਜ ਸਵਾਰੇ ॥
18 ਹਰਿ ਅਪਣੀ ਕਿਰਪਾ ਧਾਰੀ ॥
19 ਪ੍ਰਭ ਪੂਰਨ ਪੈਜ ਸਵਾਰੀ ॥੧॥
20 ਅਪਨੇ ਦਾਸ ਕੋ ਭਇਓ ਸਹਾਈ ॥
21 ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥ ਰਹਾਉ ॥
22 ਕਰਤੈ ਪੁਰਖਿ ਤਾਲੁ ਦਿਵਾਇਆ ॥
23 ਪਿਛੈ ਲਗਿ ਚਲੀ ਮਾਇਆ ॥
24 ਤੋਟਿ ਨ ਕਤਹੂ ਆਵੈ ॥
25 ਮੇਰੇ ਪੂਰੇ ਸਤਗੁਰ ਭਾਵੈ ॥੨॥
26 ਸਿਮਰਿ ਸਿਮਰਿ ਦਇਆਲਾ ॥
27 ਸਭਿ ਜੀਅ ਭਏ ਕਿਰਪਾਲਾ ॥
28 ਜੈ ਜੈ ਕਾਰੁ ਗੁਸਾਈ ॥
29 ਜਿਨਿ ਪੂਰੀ ਬਣਤ ਬਣਾਈ ॥੩॥
30 ਤੂ ਭਾਰੋ ਸੁਆਮੀ ਮੋਰਾ ॥
31 ਇਹੁ ਪੁੰਨੁ ਪਦਾਰਥੁ ਤੇਰਾ ॥
32 ਜਨ ਨਾਨਕ ਏਕੁ ਧਿਆਇਆ ॥
33 ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥
34 ਸੋਰਠਿ ਮਹਲਾ ੫ ਘਰੁ ੩ ਦੁਪਦੇ ॥
35 ੴ ਸਤਿਗੁਰ ਪ੍ਰਸਾਦਿ ॥
36 ਰਾਮਦਾਸ ਸਰੋਵਰਿ ਨਾਤੇ ॥
37 ਸਭਿ ਉਤਰੇ ਪਾਪ ਕਮਾਤੇ ॥
38 ਨਿਰਮਲ ਹੋਏ ਕਰਿ ਇਸਨਾਨਾ ॥
39 ਗੁਰਿ ਪੂਰੈ ਕੀਨੇ ਦਾਨਾ ॥੧॥
40 ਸਭਿ ਕੁਸਲ ਖੇਮ ਪ੍ਰਭਿ ਧਾਰੇ ॥
41 ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥
42 ਸਾਧਸੰਗਿ ਮਲੁ ਲਾਥੀ ॥
43 ਪਾਰਬ੍ਰਹਮੁ ਭਇਓ ਸਾਥੀ ॥
44 ਨਾਨਕ ਨਾਮੁ ਧਿਆਇਆ ॥
45 ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥
46 ਸੋਰਠਿ ਮਹਲਾ ੫ ॥
47 ਜਿਤੁ ਪਾਰਬ੍ਰਹਮੁ ਚਿਤਿ ਆਇਆ ॥
48 ਸੋ ਘਰੁ ਦਯਿ ਵਸਾਇਆ ॥