Ang 632
1 ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥
2 ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥
3 ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥
4 ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥
5 ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥
6 ਸੋਰਠਿ ਮਹਲਾ ੯ ॥
7 ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥
8 ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥
9 ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥
10 ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
11 ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥
12 ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥
13 ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥
14 ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
15 ਸੋਰਠਿ ਮਹਲਾ ੯ ॥
16 ਪ੍ਰਾਨੀ ਕਉਨੁ ਉਪਾਉ ਕਰੈ ॥
17 ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥
18 ਕਉਨੁ ਕਰਮ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥
19 ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ ॥੧॥
20 ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ ॥
21 ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਬੇਦੁ ਬਤਾਵੈ ॥੨॥
22 ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥
23 ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨਿ ਨਿਆਈ ॥੩॥੫॥
24 ਸੋਰਠਿ ਮਹਲਾ ੯ ॥
25 ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥
26 ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥
27 ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ ॥
28 ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥
29 ਸਾਧਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥
30 ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥
31 ਸੋਰਠਿ ਮਹਲਾ ੯ ॥
32 ਮਾਈ ਮਨੁ ਮੇਰੋ ਬਸਿ ਨਾਹਿ ॥
33 ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥
34 ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥
35 ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥
36 ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥
37 ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥