Ang 638
1 ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥
2 ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥
3 ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥
4 ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥
5 ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥
6 ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥
7 ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥
8 ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥
9 ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥
10 ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥
11 ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥
12 ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥
13 ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
14 ਸੋਰਠਿ ਮਹਲਾ ੩ ਦੁਤੁਕੀ ॥
15 ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥
16 ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥
17 ਹਰਿ ਜੀਉ ਆਪੇ ਬਖਸਿ ਮਿਲਾਇ ॥
18 ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥
19 ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥
20 ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥
21 ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥
22 ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥
23 ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥
24 ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥
25 ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥
26 ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥
27 ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥
28 ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥
29 ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥
30 ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥
31 ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥
32 ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥