Ang 648
1 ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥
2 ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥
3 ਮਃ ੩ ॥
4 ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥
5 ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥
6 ਪਉੜੀ ॥
7 ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥
8 ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥
9 ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥
10 ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥
11 ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥
12 ਸਲੋਕੁ ਮਃ ੩ ॥
13 ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥
14 ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥
15 ਮਃ ੩ ॥
16 ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥
17 ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥
18 ਪਉੜੀ ॥
19 ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥
20 ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥
21 ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥
22 ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥
23 ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥
24 ਸਲੋਕੁ ਮਃ ੩ ॥
25 ਬਿਨੁ ਕਰਮੈ ਨਾਉ ਨ ਪਾਈਐ ਪੂਰੈ ਕਰਮਿ ਪਾਇਆ ਜਾਇ ॥
26 ਨਾਨਕ ਨਦਰਿ ਕਰੇ ਜੇ ਆਪਣੀ ਤਾ ਗੁਰਮਤਿ ਮੇਲਿ ਮਿਲਾਇ ॥੧॥
27 ਮਃ ੧ ॥
28 ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥
29 ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥
30 ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥੨॥
31 ਪਉੜੀ ॥
32 ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥
33 ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ ॥
34 ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ ॥
35 ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥
36 ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥੧੬॥
37 ਸਲੋਕੁ ਮਃ ੩ ॥
38 ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥
39 ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥
40 ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥